ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ। ਚੋਣਾਂ ਦੇ ਐਲਾਨ ਤੋਂ ਇੱਕ ਦਿਨ ਪਿੱਛੋਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸ਼ਨੀਵਾਰ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਪੰਜ ਚੋਣਾਂ ਵਾਲੇ ਰਾਜਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਅਤੇ ਫੋਟੋ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਤੋਂ ਹਟਾ ਦਿੱਤਾ ਜਾਵੇਗਾ।
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਗੋਆ, ਮਨੀਪੁਰ, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਦਿੱਤੇ ਗਏ ਟੀਕਾਕਰਨ ਸਰਟੀਫਿਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹਟਾਉਣ ਲਈ CoWIN ਪਲੇਟਫਾਰਮ ‘ਤੇ ਲੋੜੀਂਦੇ ਫਿਲਟਰ ਲਾਗੂ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜ ਰਾਜਾਂ ਦੀਆਂ ਚੋਣਾਂ ਦਾ ਐਲਾਨ ਕੀਤਾ ਸੀ। ਵੋਟਾਂ 10 ਫਰਵਰੀ ਤੋਂ 7 ਮਾਰਚ ਤੱਕ ਪੈਣਗੀਆਂ ਅਤੇ 10 ਮਾਰਚ ਨੂੰ ਗਿਣਤੀ ਹੋਵੇਗੀ।
ਇਸ ਸਾਲ ਦੇ ਸ਼ੁਰੂ ਵਿੱਚ ਅਸਾਮ, ਪੱਛਮੀ ਬੰਗਾਲ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿਧਾਨ ਸਭਾਵਾਂ ਦੀਆਂ ਚੋਣਾਂ ਦੌਰਾਨ ਵੀ ਇਸੇ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਸਨ, ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਸਰਕਾਰ ਵਿੱਚ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਦੀ ਵਰਤੋਂ ਨਾ ਕਰਨ ਦੀਆਂ ਹਿਦਾਇਤਾਂ ਯਾਦ ਦਿਵਾਉਣ ਲਈ ਪੱਤਰ ਲਿਖਿਆ ਸੀ।