ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪਿੰਡ ਲੇਲੀ ਵਾਲਾ ਨੇੜੇ ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਤੇਜ਼ ਮੀਂਹ ਕਾਰਨ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਇਸ ਵਿੱਚ ਚੌਦਾਂ ਦੇ ਕਰੀਬ ਸ਼ਰਧਾਲੂ ਸਨ। ਸਾਰੇ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਯਾਤਰੀ ਬੱਬੂ ਕੁਮਾਰ ਨੇ ਦੱਸਿਆ ਕਿ ਡੇਰਾ ਬਿਆਸ ਵਿਖੇ 2 ਅਪ੍ਰੈਲ ਨੂੰ ਵਿਸ਼ਾਲ ਲੰਗਰ ਲਗਾਇਆ ਜਾ ਰਿਹਾ ਹੈ। ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਲਾਧੂਕਾ ਦੇ ਸ਼ਰਧਾਲੂ ਇੱਕ ਪਿਕਅੱਪ ਗੱਡੀ ਵਿੱਚ ਬਿਆਸ ਡੇਰੇ ਜਾ ਰਹੇ ਸਨ। ਤੇਜ਼ ਮੀਂਹ ਪੈ ਰਿਹਾ ਸੀ ਜਿਵੇਂ ਹੀ ਉਨ੍ਹਾਂ ਦੀ ਪਿਕਅੱਪ ਗੱਡੀ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਲੇਲੀ ਵਾਲਾ ਕੋਲ ਪਹੁੰਚੀ ਤਾਂ ਅਚਾਨਕ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ‘ਚ ਪਲਟ ਗਈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਮਾਣਹਾਨੀ ਕੇਸ ‘ਚ ਹਰਿਦੁਆਰ ‘ਚ ਮਾਮਲਾ ਦਰਜ
ਗੱਡੀ ਪਲਟਦਿਆਂ ਹੀ ਸ਼ਰਧਾਲੂਆਂ ਵਿੱਚ ਹਾਹਾਕਾਰ ਮੱਚ ਗਈ। ਉੱਥੋਂ ਲੰਘ ਰਹੇ ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਨਿੱਜੀ ਵਾਹਨਾਂ ਰਾਹੀਂ ਸਥਾਨਕ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜੇਸੀਬੀ ਮਸ਼ੀਨ ਦੀ ਮਦਦ ਨਾਲ ਪਿਕਅੱਪ ਗੱਡੀ ਨੂੰ ਬਾਹਰ ਕੱਢ ਲਿਆ ਗਿਆ ਹੈ। ਪਿੱਕਅੱਪ ਗੱਡੀ ਵਿੱਚ ਸਮਰੱਥਾ ਤੋਂ ਵੱਧ ਸ਼ਰਧਾਲੂ ਸਨ।
ਵੀਡੀਓ ਲਈ ਕਲਿੱਕ ਕਰੋ -: