ਪੰਜਾਬ ਦੇ ਸਬ-ਡਿਵੀਜ਼ਨ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ‘ਚ ਅੱਜ ਫਿਰ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਕਰੀਬ 13 ਯਾਤਰੀ ਜ਼ਖਮੀ ਹੋਏ ਹਨ।
ਜੰਕਟਰੀ ਅਨੁਸਾਰ ਦੇਰ ਰਾਤ ਸੰਗਤ ਪੈਦਲ ਹੀ ਖੁਰਾਲਗੜ੍ਹ ਜਾ ਰਹੀ ਸੀ। ਇਸ ਦੌਰਾਨ ਖੁਰਾਲਗੜ੍ਹ ਵੱਲ ਜਾ ਰਿਹਾ ਇੱਕ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਲੋਕਾਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਪੰਜ ਲੋਕਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ PGI ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ
ਸ੍ਰੀ ਗੁਰੂ ਰਵਿਦਾਸ ਜੀ ਦੀ ਤਪੋਸਥਲੀ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਵਸਨੀਕ ਹਨ। ਇਹ ਸਾਰੇ ਪੈਦਲ ਜਾ ਰਹੇ ਸਨ ਕਿ ਅਚਾਨਕ ਟਰੱਕ ਹੇਠ ਆਉਣ ਕਾਰਨ ਉਨ੍ਹਾਂ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ‘ਚੋਂ 5 ਦੀ ਪਛਾਣ ਰਾਹੁਲ (25), ਸੁਦੇਸ਼ ਪਾਲ (48), ਰਾਮੋ (15), ਗੀਤਾ ਦੇਵੀ (40), ਉਨਤੀ (16) ਵਜੋਂ ਹੋਈ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: