ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਸ੍ਰੀ ਆਨੰਦਪੁਰ ਸਾਹਿਬ-ਰੋਪੜ ਰੋਡ ’ਤੇ ਪਿੰਡ ਘਨੌਲੀ ਨੇੜੇ ਵਾਪਰਿਆ। 20 ਦੇ ਕਰੀਬ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖ਼ਮੀਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ ਸਾਰਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਸਾਰੇ ਵਿਅਕਤੀ ਛੋਟੇ ਹਾਥੀ ‘ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਲੁਧਿਆਣਾ ਜਾ ਰਹੇ ਸਨ। ਇਸ ਦੌਰਾਨ ਨੈਸ਼ਨਲ ਹਾਈਵੇ ‘ਤੇ ਪਿੰਡ ਘਨੌਲੀ ਨੇੜੇ ਡਰਾਈਵਰ ਨੂੰ ਝਪਕੀ ਆ ਗਈ, ਜਿਸ ਕਾਰਨ ਛੋਟਾ ਹਾਥੀ ਸੜਕ ‘ਤੇ ਪਲਟ ਗਿਆ। ਬੱਚੇ ਸਮੇਤ ਸਾਰੇ ਜ਼ਖ਼ਮੀਆਂ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਇੱਕ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ ਕਾਰਨ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੁੜ ਵਧਣ ਲੱਗਾ ਘੱਗਰ ਦੇ ਪਾਣੀ ਦਾ ਪੱਧਰ, 4 ਜ਼ਿਲ੍ਹਿਆਂ ‘ਚ ਹੜ੍ਹ ਦਾ ਖਤਰਾ
ਇਸ ਹਾਦਸੇ ਦੌਰਾਨ ਦੋ ਵਿਅਕਤੀ ਸਹੀ ਸਲਾਮਤ ਬਚ ਗਏ ਅਤੇ ਜਦੋਂ ਇਹ ਦੋਵੇਂ ਵਿਅਕਤੀ ਜ਼ਖਮੀਆਂ ਨੂੰ ਹਸਪਤਾਲ ਲੈ ਕੇ ਪੈਦਲ ਆ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਵੀ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਸਾਰੇ ਜ਼ਖਮੀ ਲੋਕ ਲੁਧਿਆਣਾ ਦੇ ਫੋਕਲ ਪੁਆਇੰਟ ਦੇ ਵਸਨੀਕ ਦੱਸੇ ਜਾਂਦੇ ਹਨ ਅਤੇ ਸਾਰੇ ਪ੍ਰਵਾਸੀ ਹਨ। ਮੌਕੇ ‘ਤੇ ਪਹੁੰਚੀ ਪੁਲਸ ਘਟਨਾ ਦਾ ਜਾਇਜ਼ਾ ਲੈ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























