ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਦੇ ਨਾਲ ਲੱਗਦੇ 5 ਪਿੰਡਾਂ ਵਿੱਚ ਇੱਕ ਪਿਟਬੁਲ ਕੁੱਤੇ ਨੇ ਚੰਗਾ ਕਹਿਰ ਮਚਾਇਆ। ਉਸ ਨੇ ਹਮਲਾ ਕਰਕੇ 12 ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੇ ਵੀਰਵਾਰ ਰਾਤ ਤੰਗੋਸ਼ਾਹ ਪਿੰਡ ਤੋਂ ਚੌਹਾਨਾ ਪਿੰਡ ਤੱਕ ਕਾਫੀ ਦਹਿਸ਼ਤ ਪੈਦਾ ਕਰ ਦਿੱਤੀ। ਪਿੰਡ ਤੰਗੋਸ਼ਾਹ ਤੋਂ ਚੌਹਾਣਾ ਦੀ ਦੂਰੀ 15 ਕਿਲੋਮੀਟਰ ਹੈ। ਇਸ ਦੌਰਾਨ ਪਿਟਬੁੱਲ ਨੇ ਨੈਸ਼ਨਲ ਹਾਈਵੇਅ ਵੀ ਪਾਰ ਕਰ ਲਿਆ।
ਉਸ ਨੇ ਪਹਿਲਾਂ ਪਿੰਡ ਤੰਗੋਸ਼ਾਹ ਨੇੜੇ ਭੱਠੇ ’ਤੇ ਕੰਮ ਕਰਦੇ ਦੋ ਮਜ਼ਦੂਰਾਂ ਨੂੰ ਵੱਢਿਆ। ਦੋਵਾਂ ਨੇ ਹਿੰਮਤ ਕਰਕੇ ਉਸ ਦੇ ਗਲੇ ਵਿੱਚ ਪਈ ਚੇਨ ਫੜ ਕੇ ਆਪਣੇ ਆਪ ਨੂੰ ਬਚਾਇਆ। ਇਸ ਤੋਂ ਬਾਅਦ ਕਿਸੇ ਤਰ੍ਹਾਂ ਕੁੱਤਾ ਜ਼ੰਜੀਰ ਤੋਂ ਛੁੱਟ ਗਿਆ ਅਤੇ ਰਾਤ ਸਾਢੇ 12 ਵਜੇ ਪਿੰਡ ਕੋਠੇ ਰਾਂਝੇ ਦੇ ਕੋਲ ਪਹੁੰਚ ਗਿਆ। ਉਸ ਨੇ ਪਿੰਡ ‘ਚ ਆਪਣੀ ਹਵੇਲੀ ‘ਚ ਬੈਠੇ 60 ਸਾਲਾਂ ਦਿਲੀਪ ਕੁਮਾਰ ‘ਤੇ ਹਮਲਾ ਕਰ ਦਿੱਤਾ। ਦਿਲੀਪ ਕੁਮਾਰ ਨੇ ਹਿੰਮਤ ਵਿਖਾਈ ਅਤੇ ਗਰਦਨ ਤੱਕ ਹੱਥ ਰੱਖ ਕੇ ਕੁੱਤੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦਿਲੀਪ ਕੁਮਾਰ ‘ਤੇ ਹਮਲੇ ਤੋਂ ਬਾਅਦ ਉਸ ਦੀ ਹਵੇਲੀ ‘ਚ ਰਹਿੰਦੀ ਇਕ ਫੀਮੇਲ ਸਟ੍ਰੀਟ ਡੌਗ ਨੇ ਪਿਟਬੁੱਲ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਪਿੱਛੋਂ ਫੜ ਲਿਆ।
ਇਸ ਤੋਂ ਬਾਅਦ ਦਲੀਪ ਕੁਮਾਰ ਪਿਟਬੁੱਲ ਦੇ ਚੁੰਗਲ ਤੋਂ ਬਚ ਕੇ ਘਰ ਵੱਲ ਭੱਜਿਆ। ਹਾਲਾਂਕਿ, ਪਿਟਬੁੱਲ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਦੁਬਾਰਾ ਰਸਤੇ ਵਿੱਚ ਸੁੱਟ ਦਿੱਤਾ ਅਤੇ ਉਸਦਾ ਸਿਰ ਬੁਰੀ ਤਰ੍ਹਾਂ ਨਾਲ ਨੋਚ ਦਿੱਤਾ। ਉਦੋਂ ਤੱਕ ਪਿੰਡ ਦੇ ਲੋਕ ਇਕੱਠੇ ਹੋ ਗਏ ਸਨ ਪਰ ਕਿਸੇ ਨੇ ਦਲੀਪ ਕੁਮਾਰ ਨੂੰ ਪਿਟਬੁੱਲ ਤੋਂ ਛੁਡਾਉਣ ਦੀ ਹਿੰਮਤ ਨਹੀਂ ਕੀਤੀ। ਇਸ ਦੌਰਾਨ ਰਸਤੇ ‘ਚ ਦਲੀਪ ਕੁਮਾਰ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗਲੀ ਤੋਂ ਗੇਟ ਦੇ ਅੰਦਰ ਖਿੱਚ ਕੇ ਉਸ ਦੀ ਜਾਨ ਬਚਾਈ। ਪਿਟਬੁੱਲ ਨੇ ਦਲੀਪ ਦੀ ਇੰਨੀ ਬੁਰੀ ਤਰ੍ਹਾਂ ਨੋਚਿਆ ਕਿ ਹਵੇਲੀ ਤੋਂ ਘਰ ਤੱਕ ਦੀ ਸੜਕ ਖੂਨ ਨਾਲ ਲੱਥਪੱਥ ਹੋ ਗਈ।
ਇਸ ਤੋਂ ਬਾਅਦ ਪਿਟਬੁੱਲ ਨੇ ਇਸ ਪਿੰਡ ਦੇ ਰਹਿਣ ਵਾਲੇ ਬਲਦੇਵ ਰਾਜ ਦੇ ਵੱਛੇ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਲੱਤ ਬੁਰੀ ਤਰ੍ਹਾਂ ਨਾਲ ਨੋਚ ਦਿੱਤੀ। ਉਥੋਂ ਪਿਟਬੁੱਲ ਘਰੋਟਾ ਰੋਡ ਵੱਲ ਭੱਜਿਆ ਅਤੇ ਰਸਤੇ ਵਿੱਚ ਕਈ ਪਸ਼ੂਆਂ ਨੂੰ ਵੱਢ ਕੇ ਇੱਟਾਂ ਦੇ ਭੱਠੇ ਕੋਲ ਪਹੁੰਚ ਗਿਆ। ਉਸ ਨੇ ਭੱਠੇ ‘ਤੇ ਮੌਜੂਦ ਨੇਪਾਲੀ ਚੌਕੀਦਾਰ ਰਾਮਨਾਥ ‘ਤੇ ਹਮਲਾ ਕਰ ਦਿੱਤਾ। ਰਾਮਨਾਥ ਨੂੰ ਭੱਠੇ ‘ਤੇ ਰਹਿੰਦੇ ਦੋ ਗਲੀ ਦੇ ਕੁੱਤਿਆਂ ਨੇ ਬਚਾਇਆ। ਉਥੋਂ ਪਿੱਟਬੁੱਲ ਛੰਨੀ ਪਿੰਡ ਵੱਲ ਭੱਜਿਆ ਅਤੇ ਉੱਥੇ ਸੁੱਤੇ ਪਏ ਮੰਗਲ ਸਿੰਘ ਨੂੰ ਵੱਢ ਲਿਆ।
ਇਹ ਵੀ ਪੜ੍ਹੋ : ਟੂਟੀ ਤੋਂ ਪਾਣੀ ਦੀ ਥਾਂ ਸ਼ਰਾਬ! ਘਰ ਦੀ ਛੱਤ ‘ਤੇ ਬਣਾਈ ਦਾਰੂ ਦੀ ਖੁਫੀਆ ਟੈਂਕੀ, ਕਮਰੇ ‘ਚ ਪਾਈਪ ਲਾਈਨ
ਸਵੇਰੇ ਪੰਜ ਵਜੇ ਪਿਟਬੁੱਲ ਪਿੰਡ ਕੁੰਡੇ ਪਹੁੰਚਿਆ ਅਤੇ ਉਥੇ ਸਵੇਰ ਦੀ ਸੈਰ ਕਰ ਰਹੇ ਨੰਬਰਦਾਰ ਗੁਲਸ਼ਨ ਕੁਮਾਰ, ਧਰਮ ਚੰਦ ਅਤੇ ਉਸ ਦੀ ਪਤਨੀ ਦਰਸ਼ਨਾ ਦੇਵੀ, ਅਸ਼ੋਕ ਸ਼ਰਮਾ, ਵਿਭੀਸ਼ਨ ਕੁਮਾਰ ਅਤੇ ਗੋਪੀ ਸ਼ਰਮਾ ’ਤੇ ਹਮਲਾ ਕਰ ਦਿੱਤਾ।
ਇਸ ਤੋਂ ਬਾਅਦ ਪਿਟਬੁੱਲ ਦੌੜਦਾ ਹੋਇਆ ਪਿੰਡ ਚੌਹਾਣਾ ਪਹੁੰਚਿਆ ਅਤੇ ਖੇਤਾਂ ‘ਚ ਸੈਰ ਕਰ ਰਹੇ ਰਿਟਾਇਰਡ ਫੌਜੀ ਕੈਪਟਨ ਸ਼ਕਤੀ ਸਿੰਘ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬਾਂਹ ਬੁਰੀ ਤਰ੍ਹਾਂ ਨਾਲ ਨੋਚ ਦਿੱਤਾ। ਸ਼ਕਤੀ ਸਿੰਘ ਨੇ ਹਿੰਮਤ ਨਾ ਹਾਰਦੇ ਹੋਏ ਹੱਥ ਵਿੱਚ ਸੋਟੀ ਫੜੀ ਅਤੇ ਡੰਡਾ ਕੁੱਤੇ ਦੇ ਮੂੰਹ ਵਿੱਚ ਪਾ ਕੇ ਦੋਵੇਂ ਕੰਨਾਂ ਤੋਂ ਫੜ ਲਿਆ। ਉਦੋਂ ਤੱਕ ਸ਼ਕਤੀ ਸਿੰਘ ਦਾ ਰੌਲਾ ਸੁਣ ਕੇ ਪਿੰਡ ਦੇ ਲੋਕ ਵੀ ਉਥੇ ਪਹੁੰਚ ਗਏ। ਇਸ ਦੌਰਾਨ ਸ਼ਕਤੀ ਸਿੰਘ ਅਤੇ ਪਿੰਡ ਦੇ ਹੋਰ ਲੋਕਾਂ ਨੇ ਪਾਗਲ ਹੋ ਚੁੱਕੇ ਪਿਟਬੁਲ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: