ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 09 ਦਸੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰ 10 ਤੋਂ 1 ਵਜੇ ਤੱਕ ਹੋਵੇਗਾ।
ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।
ਭਲਕੇ ਲੱਗਣ ਵਾਲੇ ਰੋਜ਼ਗਾਰ ਕੈਂਪ ਮੌਕੇ ਉੱਘੀਆਂ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਰੁਦਰਾ ਸਿਕਿਉਰਿਟੀ ਸਰਵਿਸਿਜ਼, ਨਿਊਜਵੈਨ ਟੈਕਨਾਲੋਜੀ, ਪੁਖਰਾਜ ਹੈਲਥ ਕੇਅਰ, ਬਾਏਯੂਸ, ਸ਼ਿਵਾਂਗਿਨੀ ਲੋਜਿਸਟਿਕਸ, ਐਸ.ਟੀ. ਕੋਟੈਕਸ, ਡੈਮਸਨ ਗਰੁੱਪ, ਮਨੂਰਾਜ ਸੈਲਉਰ ਸਰਵਿਸਜ ਪ੍ਰਾ. ਲਿਮਟਿਡ, ਵੀ ਕੇਅਰ ਹੋਮ, ਭਾਰਤੀ ਏਅਰਟੈਲ, ਐਕਸਿਸ ਬੈਂਕ, ਵਾਸਟ ਗਰੁੱਪ ਆਦਿ ਸ਼ਾਮਲ ਹਨ।
ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਹਿੱਸਾ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ITI & Diploma Holders, Ele. Degree, Graduation, B.tech (Mechanical/Civil Engineering), MBA ਪਾਸ ਕੀਤਾ ਹੋਵੇ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀਆਂ ਦੀ ਬੱਲੇ-ਬੱਲੇ, ਜਗਰੂਪ ਬਰਾੜ ਸਣੇ 4 ਪੰਜਾਬੀ ਬ੍ਰਿਟਿਸ਼ ਕੋਲੰਬੀਆ ‘ਚ ਬਣੇ ਮੰਤਰੀ
ਨਵਦੀਪ ਸਿੰਘ ਡਿਪਟੀ ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓਡਾਟਾ (2 ਜਾਂ 3 ਫੋਟੋ ਕਾਪੀਆਂ) ਦੇ ਨਾਲ ਸੰਪਰਕ ਕਰਨ।
ਉਨ੍ਹਾਂ ਕਿਹਾ ਕਿ ਜੇ ਉਮੀਦਵਾਰ ਆਪਣਾ ਨਾਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਪਹੁੰਚੋ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ. 7740001682 ‘ਤੇ ਵੀ ਸੰਪਰਕ ਸੰਪਰਕ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: