ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 41 ਸਾਲਾਂ ਦੇ ਸੋਕੇ ਨੂੰ ਖਤਮ ਕਰਦੇ ਹੋਏ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਤਮਗਾ ਜਿੱਤਿਆ। ਅੱਜ ਸਵੇਰੇ ਪੰਜਾਬ ਦੇ ਖਿਡਾਰੀਆਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਵਾਪਸੀ ਕੀਤੀ। ਇਸ ਤੋਂ ਬਾਅਦ ਖਿਡਾਰੀ ਸਭ ਤੋਂ ਪਹਿਲਾਂ ਗੁਰੂ ਘਰ ਵਿੱਚ ਇਸ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ।
ਖਿਡਾਰੀਆਂ ਦਾ ਕਾਫਲਾ ਸਿੱਧਾ ਦਰਬਾਰ ਸਾਹਿਬ ਵੱਲ ਚਲਾ ਗਿਆ। ਜਿੱਥੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੰਜਾਬ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰਨ ਲਈ ਵਧਾਈ ਦਿੱਤੀ।
ਫਿਰ ਖਿਡਾਰੀਆਂ ਨੇ ਗੁਰੂਘਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਅਤੇ ਸਾਰੇ ਖਿਡਾਰੀਆਂ ਨੇ ਸਤਿਕਾਰ ਲਈ ਗੁਰੂਆਂ ਦਾ ਸ਼ੁਕਰਾਨਾ ਕੀਤਾ।
ਟੋਕਿਓ ਓਲੰਪਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਾ ਫਾਇਦਾ ਵਿਸ਼ਵ ਰੈਂਕਿੰਗ ਵਿੱਚ ਹੋਇਆ। ਪੁਰਸ਼ ਟੀਮ ਵਿਸ਼ਵ ਰੈਂਕਿੰਗ ਵਿੱਚ ਤੀਜੇ ਨੰਬਰ ਉੱਤੇ ਪਹੁੰਚ ਗਈ ਹੈ।
ਮਹਿਲਾ ਟੀਮ 8ਵੇਂ ਨੰਬਰ ‘ਤੇ ਹੈ। ਇਹ ਦੋਵਾਂ ਟੀਮਾਂ ਲਈ ਸਰਬੋਤਮ ਰੈਂਕਿੰਗ ਹੈ। ਪੁਰਸ਼ ਟੀਮ ਵਿੱਚ ਬੈਲਜੀਅਮ ਪਹਿਲੇ ਨੰਬਰ ‘ਤੇ ਅਤੇ ਆਸਟਰੇਲੀਆ ਦੂਜੇ ਨੰਬਰ ‘ਤੇ ਹੈ।
ਇਹ ਵੀ ਪੜ੍ਹੋ : Tokyo Olympics : ਪੰਜਾਬੀ ਖਿਡਾਰੀਆਂ ਦਾ ਸਨਮਾਨ ਸਮਾਰੋਹ ਕੱਲ੍ਹ, ਮੁੱਖ ਮੰਤਰੀ ਕਰਨਗੇ ਸਨਮਾਨਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕਿਓ ਓਲੰਪਿਕ ਵਿੱਚ ਕਾਂਸੀ ਤਗਾ ਜਿੱਤਣ ਵਾਲੀ ਭਾਰਤੀ ਪੁਰਸ਼ ਤੇ ਮਹਿਲਾ ਹਾਕੀ ਟੀਮ ਨੂੰ ਸਨਮਾਨਤ ਕੀਤਾ। ਉਨ੍ਹਾਂ ਪੁਰਸ਼ ਹਾਕੀ ਟੀਮ ਨੂੰ ਕਾਂਸੀ ਤਗਾ ਜਿਤੱਣ ‘ਤੇ ਇੱਕ ਕਰੋੜ ਦਾ ਚੈੱਕ ਸੌਂਪਿਆ।