ਹੜ੍ਹ ਪੀੜਤਾਂ ਲਈ ਹਰ ਕੋਈ ਅੱਗੇ ਆ ਕੇ ਮਦਦ ਕਰ ਰਿਹਾ ਹੈ। ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਲੀਆਂ ਵਿਚ ਸਮਾਜ ਸੇਵੀ ਸੰਸਥਾਵਾਂ ਮੁੱਖ ਭੂਮਿਕਾ ਨਿਭਾ ਰਹੀਆਂ ਹਨ ਤੇ ਮਦਦ ਕਰਨ ਵਾਲੀਆਂ ਇਨ੍ਹਾਂ ਸਾਰੀਆਂ ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ PLPB ਦੇ ਡਾਇਰੈਕਟਰ ਲੋਹਿਤ ਬਾਂਸਲ ਵੀ ਅੱਗੇ ਆਏ ਹਨ। ਜਿਨ੍ਹਾਂ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਸਾਕਸ਼ੀ ਸਿਨ੍ਹਾ ਤੋਂ ਇਾਲਵਾ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ‘ਚ ਨਹੀਂ ਹੋਣਗੀਆਂ ਰਜਿਸਟਰੀਆਂ, ਤਹਿਸੀਲਦਾਰਾਂ-ਨਾਇਬ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੂਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਤਾਂ ਕਿ ਹੜ੍ਹ ਪੀੜਤਾਂ ਦਾ ਜਾਨੀ ਤੇ ਮਾਲੀ ਨੁਕਸਾਨ ਘੱਟੋ-ਘੱਟ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਸਰਕਾਰ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।
ਵੀਡੀਓ ਲਈ ਕਲਿੱਕ ਕਰੋ -: