ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੁਝ ਦਿਨ ਦੀ ਮੌਹਲਤ ਹੋਰ ਮਿਲ ਗਈ ਹੈ। ਵੀਰਵਾਰ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 3 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਇਮਰਾਨ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ 3 ਅਪ੍ਰੈਲ ਨੂੰ ਚਰਚਾ ਹੋਵੇਗੀ। ਇਮਰਾਨ ਨੂੰ ਮਿਲੇ 3 ਦਿਨ ਦੇ ਸਮੇਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਨ੍ਹਾਂ ਤਿੰਨ ਦਿਨਾਂ ਵਿਚ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ ਲਈ ਯਤਨ ਕਰ ਸਕਦੇ ਹਨ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਤੇ ਵਿਰੋਧੀ ਧਿਰ ਦੀ ਨੇਤਾ ਮਰੀਅਮ ਨਵਾਜ਼ ਨੇ ਇਮਰਾਨ ਖਾਨ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਇਮਰਾਨ ਕਹਿ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਨੂੰ ਉਖਾੜ ਸੁੱਟਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ ਤਾਂ ਫਿਰ ਉਹ ਖੁਦ ਇਸ ਸਾਜ਼ਿਸ਼ ਦਾ ਹਿੱਸਾ ਕਿਉਂ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਮਰਾਨ ਨੂੰ ਡਰ ਹੈ ਕਿ ਉਨ੍ਹਾਂ ਦੇ ਹਟਣ ਤੋਂ ਬਾਅਦ ਉਨ੍ਹਾਂ ਦੇ ਅਪਰਾਧ ਸਾਹਮਣੇ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਰਾਸ਼ਟਰ ਦੇ ਨਾਂ ਸੰਬੋਧਨ ਕਰਨ ਵਾਲੇ ਹਨ। ਫਲੋਰ ਟੈਸਟ ਤੋਂ ਪਹਿਲਾਂ ਇਮਰਾਨ ਦੇਸ਼ ਨੂੰ ਸੰਬੋਧਨ ਕਰਨਗੇ। ਇਮਰਾਨ ਸਰਕਾਰ ਦੇ ਮੰਤਰੀ ਫਵਾਦ ਚੌਧਰੀ ਨੇ ਇਹ ਜਾਣਕਾਰੀ ਦਿੱਤੀ। ਹੁਣ ਸਾਰਿਆਂ ਦੀਆਂ ਨਜ਼ਰਾਂ ਰਾਤ ਨੂੰ ਹੋਣ ਵਾਲੇ ਇਮਰਾਨ ਦੇ ਸੰਬੋਧਨ ‘ਤੇ ਟਿਕੀਆਂ ਹਨ। ਸ਼ੰਕਾ ਜਤਾਈ ਜਾ ਰਹੀ ਹੈ ਕਿ ਇਮਰਾਨ ਅੱਜ ਦੇ ਸੰਬੋਧਨ ਵਿਚ ਐਮਰਜੈਂਸੀ ਲਗਾਉਣ ਵਰਗੇ ਸਖਤ ਕਦਮ ਵੀ ਚੁੱਕੇ ਸਕਦੇ ਹਨ। ਇਮਰਾਨ ਸਰਕਾਰ ਦੇ ਮੰਤਰੀ ਤੇ ਉਨ੍ਹਾਂ ਦੀ ਪਾਰਟੀ PTI ਦੇ ਨੇਤਾ ਉਨ੍ਹਾਂ ਦੇ ਅਸਤੀਫੇ ਦੀਆਂ ਅਟਕਲਾਂ ਨੂੰ ਖਾਰਜ ਕਰਦੇ ਆਏ ਹਨ ਪਰ ਫੌਜ ਦੇ ਦਬਾਅ ਵਿਚ ਇਮਰਾਨ ਇਸ ਤਰ੍ਹਾਂ ਦਾ ਕਦਮ ਵੀ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : CM ਮਾਨ ਦਾ ਐਲਾਨ, 1 ਅਪ੍ਰੈਲ ਤੋਂ ਸੂਬੇ ਭਰ ਦੇ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏ ਜਾਣਗੇ
ਪਾਕਿਸਤਾਨ ਦੀ ਸਿਆਸੀ ਉਥਲ-ਪੁਥਲ ਵਿਚ ‘ਵਿਦੇਸ਼ੀ ਤਾਕਤ’ ਦਾ ਇਮਰਾਨ ਦਾ ਦਾਅਵਾ ਅਮਰੀਕਾ ਨੇ ਖਾਰਜ ਕਰ ਦਿੱਤਾ ਹੈ। ਅਮਰੀਕਾ ਨੇ ਕਿਹਾ ਕਿ ਉਸ ਨੇ ਪਾਕਿਸਤਾਨ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਪਾਕਿਸਤਾਨ ਨੂੰ ਕੋਈ ਪੱਤਰ ਨਹੀਂ ਭੇਜਿਆ ਹੈ। ਯੂਐੱਸ ਨੇ ਇਮਰਾਨ ਖਿਲਾਫ ਲਿਆਂਦੇ ਗਏ ਬੇਭਰੋਸੇਗੀ ਮਤੇ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਖੰਡਨ ਕਰਨ ਦੀ ਮੰਗ ਵੀ ਕੀਤੀ ਹੈ।