ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਦੀ ਪੀਏਪੀ ਗਰਾਊਂਡ ਵਿਚ ਰੈਲੀ ਕਰਨ ਲਈ ਪੁੱਜ ਰਹੇ ਹਨ। ਇਸ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਇਸ ਉਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਰਿਆਂ ਨੂੰ ਆਉਣ ਦਾ ਹੱਕ ਹੈ ਪਰ ਇਥੇ ਮੈਂ ਇਹ ਗੱਲ ਸਪੱਸ਼ਟ ਕਰਨਾ ਚਾਹੁੰਦੀ ਹਾਂ ਕਿ ਭਾਜਪਾ ਵੱਲੋਂ ਖੇਤੀ ਕਾਨੂੰਨ ਤਾਂ ਰੱਦ ਕੀਤੇ ਗਏ ਤਾਂ ਜੋ ਵੋਟਾਂ ਹਾਸਲ ਕੀਤੀਆਂ ਜਾ ਸਕਣ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਭਾਜਪਾ ਨਾਲ ਅਕਾਲੀ ਦਲ ਦਾ ਗਠਜੋੜ ਸਮਝੌਤਾ ਸੀ ਜਿਸ ਦੇ ਜਵਾਬ ਵਿਚ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਤੀਕਿਰਆ ਦਿੱਤੀ ਹੈ। ਉਨ੍ਹਾਂ ਕਿਹਾ ਕਿ PM ਮੋਦੀ ਦਾ ਇਹ ਬਿਆਨ ਬਹੁਤ ਹੀ ਦੁੱਖ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਜੀ ਨੇ ਗਠਜੋੜ ਕੀਤਾ ਸੀ ਤੇ ਇਸ ਨੂੰ ਸਮਝੌਤਾ ਕਹਿਣਾ ਇਸ ਦਾ ਅਪਮਾਨ ਹੈ।
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਲਖੀਮਪੁਰ ਖੀਰੀ ਹਿੰਸਾ ਦਾ ਮੁੱਦਾ ਵੀ ਚੁੱਕਿਆ। ਇਸ ‘ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰੇ ‘ਚ ਲੈਂਦਿਆਂ ਸਵਾਲ ਪੁੱਛਿਆ ਕਿ ਅਸ਼ੀਸ਼ ਮਿਸ਼ਰਾ ਦੇ ਪਿਤਾ ਨੂੰ ਅਜੇ ਤੱਕ ਮੰਤਰੀ ਮੰਡਲ ਵਿਚੋਂ ਕਿਉਂ ਨਹੀਂ ਹਟਾਇਆ ਗਿਆ?
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ‘ਤੇ ਤੰਜ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੇ ਮਰਜ਼ੀ ਦੌਰੇ ਕਰ ਲੈਣ ਪਰ ਪੰਜਾਬ ਦੀ ਸੁਣਵਾਈ ਵੀ ਕਰਨ । ਉਨ੍ਹਾਂ ਕਿਹਾ ਕਿ ਸਿਰਫ ਗੱਲਾਂ ਕਰਨ ਨਾਲ ਕੁਝ ਨਹੀਂ ਬਣਨਾ।