ਪੰਜਾਬ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਪੰਜਾਬ ਦੇ ਨਵੇਂ ਬਣੇ ਸੀ.ਐੱਮ. ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ।
ਪੀ.ਐੱਮ. ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ।
ਸੀ.ਐੱਮ. ਬਣਨ ਪਿੱਛੋਂ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਚੁੱਕੀ ਗਈ ਬਦਲਾਅ ਦੀ ਇਹ ਸਹੁੰ ਪੰਜਾਬ ਨੂੰ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਏਗੀ। ਸਿੱਖਿਆ, ਵਪਾਰ ਤੇ ਕਿਸਾਨੀ ਨੂੰ ਸਿਖਰਾਂ ‘ਤੇ ਪਹੁੰਚਾਏਗੀ। ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਨੌਜਵਾਨਾਂ ‘ਚ ਨਵੀਂ ਉਮੀਦ ਜਗਾਏਗੀ। ਅਖੀਰ ‘ਚ ਸੀ.ਐੱਮ. ਮਾਨ ਨੇ ਕਿਹਾ ਕਿ ‘ਆਪ ਦੀ ਸਰਕਾਰ, ਸਿਰਜੇਗੀ ਸੁਨਹਿਰਾ ਤੇ ਰੰਗਲਾ ਪੰਜਾਬ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਸੀ.ਐੱਮ. ਮਾਨ ਨੇ ਆਪਣੇ ਸੰਬੋਧਨ ਦੌਰਾਨ ਵੀ ਕਿਹਾ ਕਿ ਅਸੀਂ ਇਥੇ ਰਹਿ ਕੇ ਆਪਣਾ ਮੁਲਕ ਠੀਕ ਕਰਾਂਗੇ। ਵਪਾਰ, ਕੁਰੱਪਸ਼ਨ, ਸਕੂਲ, ਹਸਪਤਾਲ ਇਹ ਸਾਰੀ ਤਾਣੀ ਬਹੁਤ ਉਲਝੀ ਪਈ ਹੈ ਇਸ ਉਲਝੀ ਹੋਈ ਤਾਣੀ ਦਾ ਸਿਰਾ ਸਾਰੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਲੱਭਾਂਗੇ। ਉਨ੍ਹਾਂ ਕਿਹਾ ਕਿ ਇਸ ਸਭ ‘ਤੇ ਅੱਜ ਤੋਂ ਹੀ ਕੰਮ ਸ਼ੁਰੂ ਹੋਏਗਾ, ਅਸੀਂ 70 ਸਾਲ ਪਹਿਲਾਂ ਹੀ ਲੇਟ ਹੋ ਚੁੱਕੇ ਹਾਂ।