72 ਸਾਲ ਦੇ ਅਹਿਸਾਨ ਜਾਫਰੀ ਕਾਂਗਰਸੀ ਨੇਤਾ ਤੇ ਸਾਂਸਦ ਸਨ। ਉਨ੍ਹਾਂ ਨੂੰ ਉੱਤਰੀ ਅਹਿਮਦਾਬਾਦ ਵਿਚ ਗੁਲਬਰਗ ਸੁਸਾਇਟੀ ਦੇ ਉਨ੍ਹਾਂ ਦੇ ਘਰ ਤੋਂ ਕੱਢ ਕੇ ਗੁਸਾਈ ਭੀੜ ਨੇ ਮਾਰ ਦਿੱਤਾ ਸੀ। ਉਨ੍ਹਾਂ ਦੀ ਪਤਨੀ ਜ਼ਕੀਆ ਨੇ ਸਿਟ ਦੀ ਰਿਪੋਰਟ ਨੂੰ ਚੁਣੌਤੀ ਦਿੱਤੀ ਹੈ ਜਿਸ ਵਿਚ ਤਤਕਾਲੀ ਮੁੱਖ ਮੰਤਰੀ ਸਣੇ ਟੌਪ ਬਿਊਰੋਕ੍ਰੇਟਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ।
ਸੁਪਰੀਮ ਕੋਰਟ ਨੇ ਇਹ ਮਾਮਲਾ ਜਸਟਿਸ ਏਐੱਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ ਸੁਣਿਆ। ਪਟੀਸ਼ਨਕਰਤਾ ਵੱਲੋਂ ਸੀਨੀਅਰ ਐਡਵੋਕੇਟ ਕਪਿਲ ਸਿੱਬਲ, ਸਿਟ ਵੱਲੋਂ ਸੀਨੀਅਰ ਐਡਵੋਕੇਟ ਮੁਕੁਲ ਰੋਹਤਕੀ ਤੇ ਗੁਜਰਾਤ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲਾਂ ਦਿੱਤੀਆਂ। ਇਸ ਤੋਂ ਬਾਅਦ ਬੈੰਚ ਨੇ 9 ਦਸੰਬਰ 2021 ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸਿਟ ਦੀ ਰਿਪੋਰਟ ‘ਚ ਉੱਚ ਅਹੁਦਿਆਂ ‘ਤੇ ਰਹੇ ਅਧਿਕਾਰੀਆਂ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਇਸ ਵਿਚ ਗੋਧਰਾ ਕਾਂਡ ਤੇ ਉਸ ਦੇ ਬਾਅਦ ਹੋਏ ਦੰਗਿਆਂ ਵਿਚ ਅਧਿਕਾਰੀਆਂ ਦੀ ਭੂਮਿਕਾ ਨੂੰ ਨਕਾਰ ਦਿੱਤਾ ਸੀ। 2017 ਵਿਚ ਗੁਜਰਾਤ ਹਾਈਕੋਰਟ ਨੇ SIT ਦੀ ਕਲੋਜਰ ਰਿਪੋਰਟ ਖਿਲਾਫ ਜ਼ਾਕੀਆ ਦੀ ਸ਼ਿਕਾਇਤ ਖਾਰਜ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ, ਸਪੀਕਰ ਸੰਧਵਾਂ ਨੇ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਗੋਧਰਾ ਕਾਂਡ ਵਿਚ 2002 ਵਿਚ ਗੁਜਰਾਤ ਵਿਚ ਫਿਰਕੂ ਹਿੰਸਾ ਭੜਕ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਪੂਰਬੀ ਅਹਿਮਦਾਬਾਦ ਸਥਿਤ ਘੱਟ ਗਿਣਤੀ ਭਾਈਚਾਰੇ ਦੀ ਬਸਤੀ ਨੂੰ ਨਿਸ਼ਾਨਾ ਬਣਾਇਆ ਸੀ। ਇਸ ਵਿਚ ਸਾਬਕਾ ਕਾਂਗਰਸੀ ਸਾਂਸਦ ਅਹਿਸਾਨ ਜਾਫਰੀ ਸਣੇ 69 ਲੋਕ ਮਾਰੇ ਗਏ ਸਨ। ਇਨ੍ਹਾਂ ਵਿਚੋਂ 38 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ ਜਦੋਂ ਕਿ ਜਾਫਰੀ ਸਣੇ 31 ਲੋਕਾਂ ਨੂੰ ਲਾਪਤਾ ਦੱਸਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: