ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਨਾਲ ਗੱਲ ਕੀਤੀ। PM ਮੋਦੀ ਨੇ ਰੂਸ-ਯੂਕਰੇਨ ਯੁੱਧ ਵਿਚ ਪੁਤਿਨ ਨਾਲ ਦੂਜੀ ਵਾਰ ਗੱਲ ਕੀਤੀ ਹੈ। ਪਹਿਲੀ ਵਾਰ ਦੋਵਾਂ ਵਿਚ 25 ਮਿੰਟ ਗੱਲ ਹੋਈ ਸੀ।
ਖਾਰਕੀਵ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਪੀਐੱਮ ਮੋਦੀ ਨੇ ਪੁਤਿਨ ਨਾਲ ਗੱਲ ਕੀਤੀ ਹੈ ਕਿਉਂਕਿ ਰੂਸ ਦਾ ਦਾਅਵਾ ਹੈ ਕਿ ਉਸ ਨੇ ਖਾਰਕੀਵ ਵਿਚ ਕਬਜ਼ਾ ਕਰ ਲਿਆ ਹੈ ਤੇ ਅਜੇ ਵੀ ਖਾਰਕੀਵ ਵਿਚ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਜੰਗ ਦੌਰਾਨ ਪਹਿਲੀ ਵਾਰ ਜਦੋਂ PM ਮੋਦੀ ਨੇ ਪੁਤਿਨ ਨਾਲ ਗੱਲ ਕੀਤੀ ਸੀ ਤਾਂ ਉਨ੍ਹਾਂ ਨੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ‘ਤੇ ਜ਼ੋਰ ਦਿੱਤਾ ਸੀ। ਇਸ ਵਾਰ ਵੀ ਪੀਐੱਮ ਮੋਦੀ ਨੇ ਉਨ੍ਹਾਂ ਨਾਲ ਗੱਲ ਕੀਤੀ ਹੈ।
ਗੌਰਤਲਬ ਹੈ ਕਿ ਆਪ੍ਰੇਸ਼ਨ ਗੰਗਾ ਤਹਿਤ ਭਾਰਤ ਸਰਕਾਰ ਯੁੱਧ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਕਵਾਇਦ ਵਿਚ ਲੱਗੀ ਹੋਈ ਹੈ। ਉਥੇ ਅੱਜ ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਹੁਣ ਤਆਕ 17,000 ਭਾਰੀ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਵਾਪਸ ਲਿਆ ਚੁੱਕੀ ਹੈ।
ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਦੱਸਿਆ ਸੀ ਕਿ ਅੱਜ ਰਾਤ ਬੁਖਾਰੇਸਟ ਤੋਂ ਇੱਕ ਫਲਾਈਟ ਦਿੱਲੀ ਪਹੁੰਚੇਗੀ। ਇਸ ਤੋਂ ਇਲਾਵਾ ਬੁਖਾਰੇਸਟ, ਬੁਡਾਪੇਸਟ ਤੇ ਪੋਲੈਂਡ ਤੋਂ ਵੀ ਫਲਾਈਟ ਆਉਣੀ ਹੈ। ਬਾਗਚੀ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਖਾਰਕੀਵ ਛੱਡਣ ਸਬੰਧੀ ਐਡਵਾਈਜਰੀ ਜਾਰੀ ਕਰਨ ਤੋਂ ਬਾਅਦ ਕੁਝ ਵਿਦਿਆਰਥੀ ਖਾਰਕੀਵ ਛੱਡਣ ਵਿਚ ਸਫਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਫਿਰ ਤੋਂ ਰੋਕਣ ਲਈ ‘ਸਿੱਖ ਵਿਰੋਧੀ’ ਕੇਜਰੀਵਾਲ ਨੂੰ ਲਗਾਈ ਫਟਕਾਰ
ਅਰਿੰਦਮ ਬਾਗਚੀ ਨੇ ਦੱਸਿਆ ਕਿ ਮੋਲਦੋਵਾ ਤੋਂ ਲੋਕਾਂ ਨੂੰ ਬੁਡਾਪੇਸਟ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਭਾਰਤੀ ਨੂੰ ਵਾਪਸ ਲਿਆਵਾਂਗੇ। ਸਾਨੂੰ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਸੁਰੱਖਿਅਤ ਰਸਤੇ ਦੀ ਲੋੜ ਹੈ। ਭਾਰਤ ਸਰਕਾਰ ਭਾਰਤੀਆਂ ਨੂੰ ਯੂਕਰੇਨ ਤੋਂ ਬਾਹਰ ਕੱਢਣ ਲਈ ਸਾਰੇ ਬਦਲਾਂ ਦਾ ਇਸਤੇਮਾਲ ਕਰੇਗਾ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਪੂਰਬੀ ਖੇਤਰ ਵਿਚ ਵੀ ਇੱਕ ਟੀਮ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।