ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਵਾਂ ਸੰਸਦ ਭਵਨ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਾਏਗਾ। ਉਨ੍ਹਾਂ ਨੇ ਨਵੇਂ ਬਣੇ ਕੈਂਪਸ ਦੀ ਵੀਡੀਓ ਵੀ ਸਾਂਝੀ ਕੀਤੀ ਹੈ।
ਟਵਿੱਟਰ ‘ਤੇ ਵੀਡੀਓ ਪੋਸਟ ਕਰਦੇ ਹੋਏ, ਪੀ.ਐੱਮ. ਮੋਦੀ ਨੇ ਲੋਕਾਂ ਨੂੰ ‘ਮਾਈ ਪਾਰਲੀਮੈਂਟ ਮਾਈ ਪ੍ਰਾਈਡ’ ਹੈਸ਼ਟੈਗ ਦੀ ਵਰਤੋਂ ਕਰਦੇ ਹੋਏ ਆਪਣੇ ‘ਵੋਇਸਓਵਰ’ ਨਾਲ ਵੀਡੀਓ ਨੂੰ ਸਾਂਝਾ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ “ਨਵਾਂ ਸੰਸਦ ਭਵਨ ਹਰ ਭਾਰਤੀ ਨੂੰ ਮਾਣ ਮਹਿਸੂਸ ਕਰੇਗਾ। ਇਹ ਵੀਡੀਓ ਇਸ ਸ਼ਾਨਦਾਰ ਇਮਾਰਤ ਦੀ ਇੱਕ ਝਲਕ ਪ੍ਰਦਾਨ ਕਰਦਾ ਹੈ। ਮੇਰੀ ਇੱਕ ਖਾਸ ਬੇਨਤੀ ਹੈ। ਇਸ ਵੀਡੀਓ ਨੂੰ ਆਪਣੀ ਆਵਾਜ਼ (ਵੋਇਸਓਵਰ) ਨਾਲ ਸਾਂਝਾ ਕਰੋ ਜੋ ਤੁਹਾਡੇ ਵਿਚਾਰ ਪ੍ਰਗਟ ਕਰਦਾ ਹੈ। ਮੈਂ ਉਹਨਾਂ ਵਿੱਚੋਂ ਕੁਝ ਨੂੰ ਰੀਟਵੀਟ ਕਰਾਂਗਾ।
ਇਹ ਵੀ ਪੜ੍ਹੋ : 10ਵੀਂ ਦੇ ਨਤੀਜੇ ਤੋਂ ਖ਼ੁਸ਼ CM ਮਾਨ, ਅੱਵਲ ਆਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ”ਮਾਈ ਪਾਰਲੀਮੈਂਟ ਮਾਈ ਪ੍ਰਾਈਡ ਹੈਸ਼ਟੈਗ ਦੀ ਵਰਤੋਂ ਕਰਨਾ ਨਾ ਭੁੱਲੋ।” ਨਵੀਂ ਸੰਸਦ ਭਵਨ ਦਾ ਉਦਘਾਟਨ ਐਤਵਾਰ ਨੂੰ ਕੀਤਾ ਜਾਵੇਗਾ। ਸਮਾਗਮ ਦੀ ਸ਼ੁਰੂਆਤ ਸਵੇਰੇ ਹਵਨ ਅਤੇ ਸਰਬ-ਧਰਮ ਅਰਦਾਸ ਨਾਲ ਹੋਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਦਾ ਰਸਮੀ ਉਦਘਾਟਨ ਕਰਨਗੇ।
ਉਦਘਾਟਨ ਸਮਾਰੋਹ ਵਿੱਚ 25 ਪਾਰਟੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਦੋਂ ਕਿ 20 ਵਿਰੋਧੀ ਪਾਰਟੀਆਂ ਨੇ ਸਮਾਗਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: