ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 5 ਦਸੰਬਰ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਸਥਿਤ ਆਪਣੀ ਮਾਂ ਹੀਰਾਬੇਨ ਮੋਦੀ ਦੇ ਘਰ ਪਹੁੰਚੇ ਅਤੇ ਆਪਣੀ ਮਾਂ ਦਾ ਅਸ਼ੀਰਵਾਦ ਲਿਆ। ਕੱਲ੍ਹ ਹੀ ਪੀਐਮ ਮੋਦੀ ਅਹਿਮਦਾਬਾਦ ਵਿੱਚ ਵੋਟ ਪਾਉਣਗੇ।
ਦਰਅਸਲ, ਇਸ ਤੋਂ ਪਹਿਲਾਂ 18 ਜੂਨ ਨੂੰ ਪ੍ਰਧਾਨ ਮੰਤਰੀ ਮਾਂ ਹੀਰਾਬੇਨ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ਦੇ ਮੌਕੇ ‘ਤੇ ਮਿਲਣ ਅਤੇ ਵਧਾਈ ਦੇਣ ਆਏ ਸਨ। ਜਿੱਥੇ ਪੀਐਮ ਮੋਦੀ ਨੇ ਆਪਣੀ ਮਾਂ ਨਾਲ ਕਰੀਬ 30 ਮਿੰਟ ਬਿਤਾਏ ਸਨ। ਇਸ ਦੌਰਾਨ ਉਨ੍ਹਾਂ ਨੇ ਮਾਂ ਦੇ ਪੈਰ ਧੋਤੇ ਅਤੇ ਉਨ੍ਹਾਂ ਨੂੰ ਮਠਿਆਈ ਖੁਆਈ ਸੀ ਤੇ ਮਾਂ ਦਾ ਅਸ਼ੀਰਵਾਦ ਲਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਫਿਰ ਗਾਂਧੀਨਗਰ ਵਿੱਚ ਆਪਣੀ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਨੇ ਮਾਂ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਪੀਐਮ ਮੋਦੀ ਦੀ ਮਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਉਨ੍ਹਾਂ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਂ ਹੀਰਾਬੇਨ ਅੱਗੇ ਹੱਥ ਜੋੜ ਕੇ ਮੱਥਾ ਟੇਕਿਆ। ਇਸ ਤੋਂ ਬਾਅਦ ਮਾਂ ਨੇ ਪੂਰੇ ਪਿਆਰ ਨਾਲ ਦੋਵੇਂ ਹੱਥਾਂ ਨਾਲ ਮੱਥੇ ਨੂੰ ਫੜ ਕੇ ਪੁੱਤਰ ਨੂੰ ਆਸ਼ੀਰਵਾਦ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਂ ਦੇ ਦੋਵੇਂ ਹੱਥ ਫੜ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਇਹ ਵੀ ਪੜ੍ਹੋ : ਬਲਕੌਰ ਸਿੰਘ ਬੋਲੇ- ‘ਲਾਈਕਸ ਦੇ ਚੱਕਰ ‘ਚ ਸੋਸ਼ਲ ਮੀਡੀਆ ‘ਤੇ ਸਿੱਧੂ ਖਿਲਾਫ ਬੋਲਿਆ ਜਾ ਰਿਹੈ ਗਲਤ’
ਹਾਲਾਂਕਿ ਇਸ ਤੋਂ ਪਹਿਲਾਂ ਵੀ ਇਸ ਸਾਲ 27 ਅਗਸਤ ਨੂੰ ਦੋ ਦਿਨਾਂ ਗੁਜਰਾਤ ਦੌਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਆਪਣੀ ਮਾਂ ਹੀਰਾਬੇਨ ਨੂੰ ਮਿਲਣ ਪਹੁੰਚੇ ਸਨ। ਜਿੱਥੇ ਪੀਐਮ ਮੋਦੀ ਸਾਬਰਮਤੀ ਨਦੀ ‘ਤੇ ਅਟਲ ਪੁਲ ਦਾ ਉਦਘਾਟਨ ਕਰਨ ਅਤੇ ਖਾਦੀ ਉਤਸਵ ਪ੍ਰੋਗਰਾਮ ‘ਚ ਹਿੱਸਾ ਲੈਣ ਤੋਂ ਬਾਅਦ ਆਪਣੀ ਮਾਂ ਦੀ ਰਿਹਾਇਸ਼ ‘ਤੇ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -: