ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਘੇ ਸਿੱਖ ਵਿਦਵਾਨਾਂ ਦੇ ਇੱਕ ਵਫ਼ਦ ਨਾਲ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਫ਼ਦ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਸਿੱਖ ਫ਼ੌਜੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਨਾ ਸਿਰਫ਼ ਸੁਰੱਖਿਆ ਬਲਾਂ ਵਿੱਚ ਮੋਹਰੀ ਹਨ, ਸਗੋਂ ਉਨ੍ਹਾਂ ਦੇ ਬੁੱਧੀਜੀਵੀ ਵੱਖ-ਵੱਖ ਖੇਤਰਾਂ ਵਿੱਚ ਸਮਾਜ ਦੀ ਅਗਵਾਈ ਕਰ ਰਹੇ ਹਨ ਅਤੇ ਉਨ੍ਹਾਂ ਨੇ ਵਿਗਿਆਨ ਅਤੇ ਕਲਾ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਭਾਈਚਾਰੇ ‘ਤੇ ਮਾਣ ਹੈ, ਜਿਨ੍ਹਾਂ ਨੇ ਵਿਸ਼ਵ ਪੱਧਰ ‘ਤੇ ਨਾਮ ਅਤੇ ਪ੍ਰਸਿੱਧੀ ਖੱਟੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਮੰਦਭਾਗੀ ਗੱਲ ਹੈ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਨਾ ਸਿਰਫ਼ ਉਨ੍ਹਾਂ ਦੇ ਮੁੱਦਿਆਂ ਨੂੰ ਅਣਗੌਲਿਆਂ ਕੀਤਾ, ਸਗੋਂ ਉਨ੍ਹਾਂ ਨੂੰ ਨਫ਼ਰਤੀ ਅਪਰਾਧਾਂ ਦਾ ਨਿਸ਼ਾਨਾ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੁਨੀਆ ਦੀ ਇੱਕੋ-ਇੱਕ ਨਸਲਕੁਸ਼ੀ ਹੈ, ਜਿਸ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਦੀ ਸਰਕਾਰ ਨੇ 1984 ਦੇ ਕੇਸਾਂ ਵਿੱਚ ਸਿੱਖਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਹੈ ਅਤੇ ਇਸ ਦੇ ਦੋਸ਼ੀ ਜੋ ਬਹੁਤ ਪ੍ਰਭਾਵਸ਼ਾਲੀ ਪਰਿਵਾਰ ਵੱਲੋਂ ਸੁਰੱਖਿਅਤ ਕੀਤੇ ਜਾਣ ਵਾਲੇ ਹੁਣ ਆਪਣੇ ਗੁਨਾਹਾਂ ਲਈ ਜੇਲ੍ਹਾਂ ਵਿੱਚ ਸੜ ਰਹੇ ਹਨ।
ਇਸ ਮੌਕੇ ਸਿੱਖ ਵਫ਼ਦ ਦੇ ਮੈਂਬਰਾਂ ਨੇ ਵੀ ਸੰਬੋਧਨ ਕੀਤਾ ਅਤੇ ਸਿੱਖ ਮਸਲਿਆਂ ਦੇ ਹੱਲ ਲਈ ਚੁੱਕੇ ਕਦਮਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਵਫ਼ਦ ਦੇ ਪ੍ਰਮੁੱਖ ਮੈਂਬਰਾਂ ਵਿੱਚ ਡਾ.ਕਰਮਜੀਤ ਸਿੰਘ, ਵਾਈਸ ਚਾਂਸਲਰ, ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ, ਏਅਰ ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਬੱਬੂ ਤੀਰ ਮੈਂਬਰ ਪੀ.ਪੀ.ਐਸ.ਸੀ., ਪੰਜਾਬ, ਡਾ. ਪੀ.ਐਸ ਪਸਰੀਚਾ, ਸਾਬਕਾ ਚੇਅਰਮੈਨ, ਤਖ਼ਤ ਹਜ਼ੂਰ ਸਾਹਿਬ ਬੋਰਡ, ਡਾ: ਰਜਿੰਦਰ ਸਿੰਘ (ਰਾਜੂ) ਚੱਢਾ ਜੀ, ਪ੍ਰਧਾਨ ਇੰਟਰਨੈਸ਼ਨਲ ਪੰਜਾਬੀ ਫਾਰਮ (ਆਈ.ਪੀ.ਐੱਫ.), ਵਿਕਰਮਜੀਤ ਸਿੰਘ ਸਾਹਨੀ, ਪ੍ਰਧਾਨ, ਡਬਲਯੂ.ਪੀ.ਓ., ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਨਾਂ ਦੇ ਨਾਲ ਭਾਜਪਾ ਆਗੂ ਮਨਜਿੰਦਰ ਸਿਰਸਾ ਵੀ ਹਾਜ਼ਰ ਸਨ।