PM Modi thanked : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੱਛਮੀ ਬੰਗਾਲ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ‘‘ਮੈਂ ਪੱਛਮੀ ਬੰਗਾਲ ਦੇ ਸਾਰੇ ਭੈਣਾਂ-ਭਰਾਵਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਸਾਡੀ ਪਾਰਟੀ ਨੂੰ ਇਥੋਂ ਤੱਕ ਪਹੁੰਚਾਇਆ।’’ ਯਾਦ ਰਹੇ ਕਿ ਪਿਛਲੀਆਂ ਚੋਣਾਂ ਚ ਬੀਜੇਪੀ ਦੀਆਂ ਪੱਛਮੀ ਬੰਗਾਲ ‘ਚ ਸਿਰਫ਼ 3 ਸੀਟਾਂ ਸਨ। ਉਨ੍ਹਾਂ ਕਿਹਾ ਕਿ ‘‘ਸਾਡੀ ਪਾਰਟੀ ਇੱਥੋਂ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ।’’ ਉਨ੍ਹਾਂ ਨੇ ਚੋਣਾਂ ‘ਚ ਡਿਊਟੀਆਂ ਨਿਭਾਉਣ ਵਾਲੇ ਸਾਰੇ ਪਾਰਟੀ ਵਰਕਰਾਂ ਦੀ ਵੀ ਸ਼ਲਾਘਾ ਕੀਤੀ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਡੀਐਮਕੇ ਨੇਤਾ ਐਮ ਕੇ ਸਟਾਲਿਨ ਨੂੰ ਪੀਐਮ ਮੋਦੀ ਨੇ ਦੂਜੇ ਰਾਜਾਂ ਦੀ ਜੇਤੂ ਪਾਰਟੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮਮਤਾ ਬੈਨਰਜੀ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਹੈ- ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਦੀ ਜਿੱਤ ਉੱਤੇ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ। ਰਾਜ ਨੂੰ ਕੋਰੋਨਾ ਮਹਾਂਮਾਰੀ ਨਾਲ ਲੜਨ ਵਿੱਚ ਕੇਂਦਰ ਸਰਕਾਰ ਤੋਂ ਹਰ ਸਹਾਇਤਾ ਮਿਲੇਗੀ। ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਪੱਛਮੀ ਬੰਗਾਲ ਦੇ ਭਰਾਵਾਂ ਅਤੇ ਭੈਣਾਂ ਦਾ ਸਾਡੀ ਪਾਰਟੀ ਨੂੰ ਆਸ਼ੀਰਵਾਦ ਦੇਣ ਲਈ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਰਾਜ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ। ਮੈਂ ਚੋਣਾਂ ਵਿੱਚ ਕੀਤੇ ਅਣਥੱਕ ਕਾਰਜ ਲਈ ਹਰ ਪਾਰਟੀ ਵਰਕਰ ਦਾ ਧੰਨਵਾਦ ਕਰਦਾ ਹਾਂ।
ਇਸ ਤੋਂ ਇਲਾਵਾ, ਪੀਐਮ ਮੋਦੀ ਨੇ ਪਨਾਰਈ ਵਿਜਯਨ ਨੂੰ ਕੇਰਲਾ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਜਿੱਤ ਲਈ ਵਧਾਈ ਵੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਲਿਖਿਆ ਹੈ- ਅਸੀਂ ਕੋਰੋਨਾ ਮਹਾਂਮਾਰੀ ਸਮੇਤ ਹੋਰਨਾਂ ਮੁੱਦਿਆਂ ‘ਤੇ ਕੰਮ ਕਰਨਾ ਜਾਰੀ ਰੱਖਾਂਗੇ। ਪੀਐਮ ਮੋਦੀ ਨੇ ਵੀ ਰਾਜ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਹ ਵੀ ਕਿਹਾ ਕਿ ਸਾਡੀ ਪਾਰਟੀ ਦੇ ਵਰਕਰ ਰਾਜ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਪੀਐਮ ਮੋਦੀ ਨੇ ਐਮ ਕੇ ਸਟਾਲਿਨ ਨੂੰ ਤਾਮਿਲਨਾਡੂ ਵਿੱਚ ਡੀਐਮਕੇ ਦੀ ਜਿੱਤ ਲਈ ਵਧਾਈ ਵੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮਿਲ ਕੇ ਅਸੀਂ ਰਾਸ਼ਟਰ ਦੇ ਵਿਕਾਸ ਲਈ ਕੰਮ ਕਰਦੇ ਰਹਾਂਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਹੈ ਕਿ ਮੈਂ ਅਸਾਮ ਦੇ ਲੋਕਾਂ ਦਾ ਦੁਬਾਰਾ ਚੋਣ ਕਰਨ ਲਈ ਧੰਨਵਾਦ ਕਰਦਾ ਹਾਂ।