ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੇ ਬੰਪਰ ਜਿੱਤ ਹਾਸਲ ਕੀਤੀ ਹੈ। ਗੁਜਰਾਤ ‘ਚ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨੇ ਗੁਜਰਾਤ ਵਾਲਿਆਂ ਦਾ ਧੰਨਵਾਦ ਕੀਤਾ।
ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ‘ਧੰਨਵਾਦ ਗੁਜਰਾਤ। ਇਸ ਸ਼ਾਨਦਾਰ ਚੋਣ ਨਤੀਜੇ ਨੂੰ ਦੇਖ ਕੇ ਮੈਂ ਬਹੁਤ ਭਾਵੁਕ ਹਾਂ। ਲੋਕਾਂ ਨੇ ਵਿਕਾਸ ਦੀ ਸਿਆਸਤ ਨੂੰ ਆਸ਼ੀਰਵਾਦ ਦਿੱਤਾ ਅਤੇ ਇਸ ਦੇ ਨਾਲ ਹੀ ਇਸ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਲਿਜਾਣ ਦੀ ਇੱਛਾ ਵੀ ਪ੍ਰਗਟਾਈ। ਮੈਂ ਗੁਜਰਾਤ ਦੇ ਲੋਕਾਂ ਨੂੰ ਸਲਾਮ ਕਰਦਾ ਹਾਂ।’
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਜਰਾਤ ਭਾਜਪਾ ਦੇ ਸਾਰੇ ਵਰਕਰਾਂ ਨੇ ਜਿਨ੍ਹਾਂ ਨੇ ਖੂਬ ਮਿਹਨਤ ਕੀਤੀ ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਚੈਂਪੀਅਨ ਹੋ। ਤੁਹਾਡੀ ਬੇਮਿਸਾਲ ਮਿਹਨਤ ਤੋਂ ਬਗੈਰ ਇਹ ਇਤਿਹਾਸਕ ਜਿੱਤ ਸੰਭਵ ਨਹੀਂ ਸੀ, ਤਸੀਂ ਪਾਰਟੀ ਦੀ ਅਸਲ ਤਾਕਤ ਹੋ।
ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੂੰ 150 ਤੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਪੂਰਨ ਬਹੁਮਤ ਹਾਸਲ ਕਰਨ ਤੋਂ ਬਾਅਦ ਗੁਜਰਾਤ ਭਾਜਪਾ ਨੇ ਐਲਾਨ ਕੀਤਾ ਹੈ ਕਿ ਭੂਪੇਂਦਰ ਪਟੇਲ 12 ਤਰੀਕ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਜਪਾ ਨੇ 182 ਵਿਧਾਨ ਸਭਾ ਸੀਟਾਂ ‘ਚੋਂ 126 ‘ਤੇ ਜਿੱਤ ਦਰਜ ਕੀਤੀ ਹੈ ਅਤੇ ਉਹ 30 ‘ਤੇ ਅੱਗੇ ਹੈ। ਕਾਂਗਰਸ ਇੱਕ ਵਾਰ ਫਿਰ ਚੋਣ ਹਾਰ ਗਈ ਹੈ।
ਗੁਜਰਾਤ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਨਤੀਜਿਆਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੇ ਹੱਥੋਂ ਸੱਤਾ ਚਲੀ ਗਈ ਹੈ। ਇੱਥੇ ਕਾਂਗਰਸ ਆਸਾਨੀ ਨਾਲ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ। ਪੀਐਮ ਮੋਦੀ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “ਮੈਂ ਭਾਜਪਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਾ ਹਾਂ। ਅਸੀਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਦੇ ਰਹਾਂਗੇ ਅਤੇ ਸਮੇਂ-ਸਮੇਂ ‘ਤੇ ਲੋਕਾਂ ਦੇ ਮੁੱਦੇ ਉਠਾਉਂਦੇ ਰਹਾਂਗੇ।’
ਇਹ ਵੀ ਪੜ੍ਹੋ : ਹਿਮਾਚਲ ਚੋਣਾਂ ਜਿੱਤ ਲਈ ਰਾਹੁਲ ਨੇ ਜਨਤਾ ਦਾ ਕੀਤਾ ਸ਼ੁਕਰੀਆ, ਬੋਲੇ- ‘ਹਰ ਵਾਅਦਾ ਨਿਭਾਵਾਂਗੇ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਜਿੱਤ ਵਰਕਰਾਂ ਦੀ ਸਖ਼ਤ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਸੀ। ਵਰਕਰ ਹੀ ਸਾਡੀ ਪਾਰਟੀ ਦੀ ਅਸਲ ਤਾਕਤ ਹਨ।
ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਨਰਮ-ਬੋਲਿਆ ਚਿਹਰਾ ਭੂਪੇਂਦਰ ਪਟੇਲ ਫਿਰ ਤੋਂ ਸੂਬੇ ਦੀ ਅਗਵਾਈ ਕਰੇਗਾ। ਸੂਬਾ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਵੀਰਵਾਰ ਨੂੰ ਕਿਹਾ ਕਿ ਪਟੇਲ 12 ਦਸੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਾਜਪਾ ਨੇ ਰਾਜ ਵਿੱਚ ਵਿਰੋਧੀ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਹਰਾ ਕੇ ਜ਼ਬਰਦਸਤ ਬਹੁਮਤ ਹਾਸਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: