ਅੰਮ੍ਰਿਤਸਰ ਵਿਖੇ ਬੀ.ਐੱਸ.ਐੱਫ. ਕੈਂਪਸ ਵਿੱਚ ਜਵਾਨ ਵੱਲੋਂ ਆਪਣੇ ਹੀ ਸਾਥੀਆਂ ‘ਤੇ ਫਾਇਰਿਮੰਗ ਮਾਮਲੇ ਪਿੱਛੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਰਹੱਦਾਂ ਦੇ ਅਸਲ ਹਾਲਾਤਾਂ ਦੀ ਸਮੀਖਿਆ ਕਰਨ।
ਗੁਰਜੀਤ ਔਜਲਾ ਨੇ ਇੱਕ ਟਵੀਟ ਕਰਕੇ ਕਿਹਾ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਪੰਜਾਬ ਦੇ ਬਾਰਡਰਾਂ ‘ਤੇ ਜ਼ਿਆਦਾ ਡਿਊਟੀ ਕਰਨੀ ਪੈਂਦੀ ਹੈ ਇਸ ਸਬੰਧ ਵਿੱਚ ਮੈਂ ਪਹਿਲਾਂ ਵੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਸੀ। ਇਸ ਪਿੱਠੋਂ ਇਹ ਮੁੱਦਾ ਲੋਕ ਸਭਾ ਵਿੱਚ ਵਿੱਚ ਵੀ ਚੁੱਕਿਆ ਗਿਆ ਸੀ ਤੇ ਹੁਣ ਮੈਂ ਪੀ.ਐੱਮ. ਨਰਿੰਦਰ ਮੋਦੀ ਤੋਂ ਮੰਗ ਕਰਦਾ ਹਾਂ ਕਿ ਉਹ ਪੰਜਾਬ ਦੀਆਂ ਸਰਹੱਦਾਂ ਦੇ ਅਸਲ ਹਾਲਾਤਾਂ ਦੀ ਸਮੀਖਿਆ ਕਰਨ।
ਦੱਸਣੋਗ ਹੈ ਕਿ ਅੱਜ ਅੰਮ੍ਰਿਤਸਰ ਸਥਿਤ ਬੀ.ਐੱਸ.ਐੱਫ. ਦੇ ਖਾਸਾ ਕੈਂਪਸ ਵਿੱਚ ਡਿਊਟੀ ਤੋਂ ਪ੍ਰੇਸ਼ਾਨ ਚੱਲਦੇ ਇੱਕ ਜਵਾਨ ਨੇ ਆਪਣੇ ਹੀ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਵਿੱਚ ਪੰਜ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ, ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇੰਨਾ ਹੀ ਨਹੀਂ ਆਪਣੇ ਸਾਥੀਆਂ ਨੂ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਦਿੱਤੀ। ਗੋਲੀਬਾਰੀ ਵਿੱਚ 10 ਤੋਂ ਵੱਧ ਜ਼ਖ਼ਮੀ ਹੋਏ ਹਨ। ਹਾਲਾਂਕਿ ਬੀਐਸਐਫ ਜਵਾਨ ਵੱਲੋਂ ਗੋਲੀਬਾਰੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।