ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ। ਸ਼ਰਮਾ ਨੇ ਕਿਹਾ ਕਿ ਬਹੁਤ ਜਲਦ ਪ੍ਰਧਾਨ ਮੰਤਰੀ ਪੰਜਾਬ ਆ ਕੇ ਪੀਜੀਆਈ ਦਾ ਉਦਘਾਟਨ ਕਰਨ ਵਾਲੇ ਹਨ।
ਪਿਛਲੀ ਵਾਰ ਸਕਿਓਰਿਟੀ ਵਿਚ ਹੋਈ ਕੁਤਾਹੀ ਦੀ ਵਜ੍ਹਾ ਨਾਲ ਪ੍ਰਧਾਨ ਮੰਤਰੀ ਨੂੰ ਅੱਧੇ ਰਸਤੇ ਤੋਂ ਹੀ ਵਾਪਸ ਪਰਤਣਾ ਪਿਆ ਸੀ। ਫਿਰੋਜ਼ਪੁਰ ਦਿਹਾਤੀ ਤੋਂ ਆਪ ਵਿਧਾਇਕ ਰਜਨੀਸ਼ ਦਹੀਆ ਨੇ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਸੀ ਜਿਸ ਦੇ ਬਾਅਦ ਅਸ਼ਵਨੀ ਸ਼ਰਮਾ ਨੇ ਇਹ ਜਵਾਬ ਦਿੱਤਾ।
ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਖੇਤਰ ਵਿਚ ਪੀਜੀਆਈ ਬਣਨ ਦੀ ਗੱਲ ਹੋਈ ਸੀ। ਇਸ ਨੂੰ ਲਗਭਗ 10 ਸਾਲ ਬੀਤ ਚੁੱਕੇ ਹਨ। ਹੁਣ ਤੱਕ ਇਸ ਦਾ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕਿਹਾ ਕਿ ਉਹ ਕੇਂਦਰ ਨਾਲ ਤਾਲਮੇਲ ਸ਼ੁਰੂ ਕਰਾਉਣ। ਦਹੀਆ ਨੇ ਕਿਹਾ ਕਿ ਪਿਛਲੀ ਵਾਰ ਪੀਐੱਮ ਮੋਦੀ ਨੀਂਹ ਪੱਥਰ ਰੱਖਣ ਆਏ ਸਨ ਪਰ ਇਹ ਕੰਮ ਨਹੀਂ ਹੋ ਸਕਿਆ। ਇਸ ਦੇ ਬਾਅਦ ਕ੍ਰੈਡਿਟ ਵਾਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਕ੍ਰੈਡਿਟ ਵਾਰ ਹੁੰਦੀ ਰਹੇ ਪਰ ਲੋਕਾਂ ਨੂੰ ਸਿਹਤ ਸਹੂਲਤ ਜ਼ਰੂਰ ਮਿਲੇ। ਇਸ ਨਾਲ ਫਿਰੋਜ਼ਪੁਰ ਹੀ ਨਹੀਂ ਸਗੋਂ ਆਸ-ਪਾਸ ਦੇ ਜ਼ਿਲਿਆਂ ਵਿਚ ਵੀ ਸਹੂਲਤ ਮਿਲੇਗੀ।
ਦੱਸ ਦੇਈਏ ਕਿ ਪਿਛਲੀ ਵਾਰ ਪੀਐੱਮ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਆਏ ਸਨ। ਉਥੇ ਇਕ ਫਲਾਈਓਵਰ ‘ਤੇ ਉਨ੍ਹਾਂ ਦੇ ਕਾਫਲੇ ਨੂੰ ਲਗਭਗ 20 ਮਿੰਟ ਤੱਕ ਰੋਕਿਆ ਗਿਆ ਜਿਸ ਦੇ ਬਾਅਦ ਬਿਨਾਂ ਉਦਘਾਟਨ ਕੀਤੇ ਉਹ ਉਥੋਂ ਵਾਪਸ ਦਿੱਲੀ ਪਰਤ ਗਏ। ਬਠਿੰਡਾ ਏਅਰਪੋਰਟ ਪਹੁੰਚ ਕੇ ਉਨ੍ਹਾਂ ਨੇ ਅਫਸਰਾਂ ਨੂੰ ਕਿਹਾ ਕਿ ਮੇਰੇ ਜ਼ਿੰਦਗਾ ਪਰਤ ਕੇ ਆਉਣ ਲਈ ਸੀਐੱਮ ਨੂੰ ਧੰਨਵਾਦ ਕਹਿਣਾ। ਇਸ ਦੇ ਬਾਅਦ ਤਤਕਾਲੀ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਇਸ ਨੂੰ ਪੰਜਾਬੀਆਂ ਦੀ ਬਦਨਾਮੀ ਦਾ ਮੁੱਦਾ ਬਣਾਇਆ ਸੀ ।
ਵੀਡੀਓ ਲਈ ਕਲਿੱਕ ਕਰੋ -: