ਫੌਜ ‘ਚ ਭਰਤੀ ਲਈ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਹੰਗਾਮਾ ਜਾਰੀ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਗਿਆ ਹੈ ਕਿ ਇਸ ਬੈਠਕ ‘ਚ ਅਗਨੀਪਥ ਯੋਜਨਾ ‘ਤੇ ਚਰਚਾ ਕੀਤੀ ਜਾਵੇਗੀ। ਪੀ.ਐੱਮ. ਮੋਦੀ ਆਰਮੀ ਮੁਖੀ, ਏਅਰ ਫੋਰਸ ਤੇ ਨੇਵੀ ਮੁਖੀਆਂ ਨਾਲ ਮੁਲਾਕਾਤ ਕਰਨਗੇ। ਦੇਸ਼ ਵਿੱਚ 13 ਰਾਜਾਂ ਵਿੱਚ ਅਗਨੀਪਥ ਯੋਜਨਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਅਗਨੀਪਥ ਯੋਜਨਾ ਨੂੰ ਲੈ ਕੇ ਭਾਰੀ ਵਿਰੋਧ ਵਿਚਾਲੇ ਤਿੰਨਾਂ ਸੈਨਾ ਮੁਖੀਆਂ ਨੇ ਐਤਵਾਰ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਯੋਜਨਾ ਵਾਪਸ ਨਹੀਂ ਲਈ ਜਾ ਰਹੀ ਹੈ। ਪਹਿਲਾਂ ਫੌਜ ਦੇ ਅਧਿਕਾਰੀਆਂ ਨੇ ਦੇਸ਼ ਦੇ ਨੌਜਵਾਨਾਂ ਨੂੰ ਇਸ ਸਕੀਮ ਨਾਲ ਸਬੰਧਤ ਜਾਣਕਾਰੀ ਦਿੱਤੀ, ਫਿਰ ਚਿਤਾਵਨੀ ਦਿੱਤੀ ਅਤੇ ਉਸ ਤੋਂ ਬਾਅਦ ਇਸ ਸਕੀਮ ਨੂੰ ਵਾਪਸ ਨਾ ਲੈਣ ਦਾ ਐਲਾਨ ਕੀਤਾ।
ਅਗਨੀਪਥ ਯੋਜਨਾ ਨਾਲ ਜੁੜੀ ਹਰ ਜਾਣਕਾਰੀ ਦੇਣ ਲਈ ਤਿੰਨਾਂ ਸੈਨਾਵਾਂ ਦੇ ਮੁਖੀ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਤਿੰਨੋਂ ਸੈਨਾ ਮੁਖੀ ਪੀ.ਐੱਮ. ਮੋਦੀ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਪੀ.ਐੱਮ. ਮੋਦੀ ਨੇ ਵੀ ਇਸ ਮੁੱਦੇ ‘ਤੇ ਕਿਹਾ ਕਿ ਸੁਧਾਰ ਕੁਝ ਸਮੇਂ ਲਈ ਭੈੜੇ ਲੱਗ ਸਕਦੇ ਹਨ ਪਰ ਇਸ ਨਾਲ ਨਵੇਂ ਟੀਚੇ ਮਿਲਣਗੇ। ਉਨ੍ਹਾਂ ਕਿਹਾ ਕਿ ਸੁਧਾਰਾਂ ਰਾਹੀਂ ਹੀ ਅਸੀਂ ਨਵੇਂ ਟੀਚੇ ਹਾਸਲ ਹੋਣਗੇ। ਅਸੀਂ ਰੱਖਿਆ ਅਤੇ ਪੁਲਾੜ ਖੇਤਰ ਨੂੰ ਨੌਜਵਾਨਾਂ ਲਈ ਖੋਲ੍ਹ ਦਿੱਤਾ ਹੈ।
ਇਸ ਦੌਰਾਨ ਫੌਜ ਨੇ ਭਰਤੀ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨਵੀਂ ਭਰਤੀ ਯੋਜਨਾ ਅਗਨੀਪਥ ਲਈ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਫੌਜ ਨੇ ਦੱਸਿਆ ਕਿ 6 ਵੱਖ-ਵੱਖ ਸ਼੍ਰੇਣੀਆਂ ਵਿੱਚ ਭਰਤੀ ਹੋਵੇਗੀ, ਜਿਸ ਵਿੱਚ ਜਨਰਲ ਡਿਊਟੀ, ਟੈਕਨੀਕਲ, ਟੈਕਨੀਕਲ (ਏਵੀਏਸ਼ਨ, ਅਸਲਾ-ਐਗਜ਼ਾਮੀਨਰ), ਕਲਰਕ, ਟਰੇਡਸਮੈਨ ਟੈਕਨੀਕਲ (10ਵੀਂ ਪਾਸ), ਟਰੇਡਸਮੈਨ ਜਨਰਲ (8ਵੀਂ ਪਾਸ)। ਇਸ ਦੇ ਨਾਲ ਹੀ ਫੌਜ ਨੇ ਸਪੱਸ਼ਟ ਕੀਤਾ ਹੈ ਕਿ ਅਗਨੀਵੀਰ ਕਿਸੇ ਵੀ ਤਰ੍ਹਾਂ ਦੀ ਪੈਨਸ਼ਨ, ਗ੍ਰੈਚੁਟੀ ਜਾਂ ਕਿਸੇ ਹੋਰ ਤਰ੍ਹਾਂ ਦੀ ਸਹੂਲਤ ਦਾ ਹੱਕਦਾਰ ਨਹੀਂ ਹੋਵੇਗਾ। ਹਾਲਾਂਕਿ ਸਰਕਾਰ ਅਗਨੀਪਥ ਨੂੰ ਲੈ ਕੇ ਵਿਵਾਦ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਇਸ ਮੁੱਦੇ ‘ਤੇ ਲਗਾਤਾਰ ਹਮਲੇ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: