ਪੰਜ ਰਾਜਾਂ ਵਿੱਚ ਚੋਣਾਂ ਨੂੰ ਹੁਣ ਕੁਝ ਹੀ ਸਮਾਂ ਬਾਕੀ ਹੈ। ਇਸ ਵਿਚਕਾਰ ਯੂ. ਪੀ. ਜੋ ਕਿ ਸੀਟਾਂ ਦੇ ਲਿਹਾਜ ਨਾਲ ਵੱਡਾ ਸੂਬਾ ਹੈ, ਉੱਸ ਵਿੱਚ ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਸੂਬੇ ਦੀਆਂ ਔਰਤਾਂ ਨੂੰ ਤੋਹਫ਼ਾ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਯਾਗਰਾਜ ਦਾ ਦੌਰਾ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਮਹਿਲਾਵਾਂ ਦੇ ਸਵੈ-ਸਹਾਇਤਾ ਸਮੂਹ (ਐਸਐਚਜੀ) ਦੇ ਖਾਤਿਆਂ ਵਿੱਚ 1000 ਕਰੋੜ ਦੀ ਰਕਮ ਟਰਾਂਸਫਰ ਕੀਤੀ, ਜਿਸ ਨਾਲ ਲਗਭਗ 16 ਲੱਖ ਮਹਿਲਾ ਮੈਂਬਰਾਂ ਨੂੰ ਲਾਭ ਮਿਲਿਆ ਹੈ। ਇਸ ਦੌਰਾਨ ਪੀਐਮ ਮੋਦੀ ਨੇ ਕਿਸੇ ਦਾ ਨਾਮ ਲਏ ਬਿਨਾਂ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਯੂਪੀ ਦੀਆਂ ਔਰਤਾਂ ਨੇ ਫੈਸਲਾ ਕਰ ਲਿਆ ਹੈ ਕਿ ਉਹ ਇੱਥੇ ਪਿਛਲੀਆਂ ਸਰਕਾਰਾਂ ਦੇ ਦੌਰ ਨੂੰ ਵਾਪਸ ਨਹੀਂ ਆਉਣ ਦੇਣਗੀਆਂ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜ਼ਿਕਰ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Carrot Radish Pickle | ਗਾਜਰ, ਮੂਲੀ ਅਤੇ ਹਰੀ ਮਿਰਚ ਦਾ ਅਚਾਰ | Instant Pickle | Mix Pickle | Pickle Recipe
ਲੜਕੀਆਂ ਲਈ ਵਿਆਹ ਦੀ ਉਮਰ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ‘ਤੇ ਪੀਐੱਮ ਮੋਦੀ ਨੇ ਕਿਹਾ ਕਿ ਬੇਟੀਆਂ ਵੀ ਚਾਹੁੰਦੀਆਂ ਹਨ ਕਿ ਉਨ੍ਹਾਂ ਨੂੰ ਪੜ੍ਹਾਈ ਦੇ ਬਰਾਬਰ ਮੌਕੇ ਮਿਲਣ ਅਤੇ ਅੱਗੇ ਵਧਣ ਦਾ ਸਮਾਂ ਮਿਲੇ। ਇਸ ਲਈ ਧੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਫੈਸਲੇ ਤੋਂ ਜ਼ਿਆਦਾਤਰ ਔਰਤਾਂ ਖੁਸ਼ ਹਨ। ਪੀ. ਐੱਮ. ਮੋਦੀ ਨੇ ਕਿਹਾ ਕਿ ਕਈ ਔਰਤਾਂ ਕਹਿ ਰਹੀਆਂ ਹਨ ਕਿ ਛੋਟੀ ਉਮਰ ਵਿੱਚ ਵਿਆਹ ਕਰਾਉਣ ਨਾਲ ਪੜ੍ਹਾਈ ਅਤੇ ਨੌਕਰੀ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ। ਛੋਟੀ ਉਮਰ ਵਿਚ ਵਿਆਹ ਤੋਂ ਬਾਅਦ ਬੱਚੇ ਹੋਣ ਕਾਰਨ ਅਸੀਂ ਹੋਰ ਕੁਝ ਨਹੀਂ ਸੋਚ ਸਕਦੇ ਸੀ ਅਤੇ ਪਰਿਵਾਰ ਵਿਚ ਰੁਝ ਜਾਂਦੇ ਸੀ।