ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ। ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਉਹ ਉਥੇ ਰੈਲੀਆਂ ਕਰਨਗੇ। ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਵਿਚ ਪਹੁੰਚਣਗੇ।
ਉਨ੍ਹਾਂ ਦੇ ਆਗਮਨ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਬਿਆਸ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਚਰਚਾ ਹੈ ਕਿ ਉਹ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਰਨ ਦੇ ਬਾਅਦ ਦਰਬਾਰ ਸਾਹਿਬ ਵੀ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ : ਸਰਾਫਾ ਵਪਾਰੀਆਂ ਨੂੰ ਮਿਲੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਨਾਂ ‘ਤੇ ਫਿਰੌਤੀ ਦੀ ਧਮਕੀ
ਪ੍ਰਧਾਨ ਮੰਤਰੀ ਮੋਦੀ ਦੇ ਆਗਮਨ ਨੂੰ ਲੈ ਕੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਡੇਰਾ ਬਿਆਸ ਦੇ ਸਮਰਥਕ ਵੱਡੀ ਗਿਣਤੀ ਵਿਚ ਹਿਮਾਚਲ ਪ੍ਰਦੇਸ਼ ਵਿਚ ਹਨ। ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਦੇ ਬਾਅਦ ਪ੍ਰਧਾਨ ਮੰਤਰੀ ਹਿਮਾਚਲ ਵਿਚ ਰੈਲੀਆਂ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ 5 ਨਵੰਬਰ ਨੂੰ ਸੁੰਦਰਨਗਰ ਤੇ ਦੁਪਹਿਰ ਬਾਅਦ ਸੋਲਨ ਵਿਚ ਜਨ ਸਭਾ ਨੂੰ ਸੰਬੋਧਨ ਕਰਨਗੇ। 9 ਨਵੰਬਰ ਨੂੰ ਕਾਂਗੜਾ ਦੇ ਸ਼ਾਹਪੁਰ ਚੰਬੀ ਮੈਦਾਨ ਵਿਚ ਚੋਣ ਰੈਲੀ ਕਰਨਗੇ। ਪ੍ਰਧਾਨ ਮੰਤਰੀ ਇਸੇ ਦਿਨ ਹਮੀਰਪੁਰ ਦੇ ਸੁਜਾਨਪੁਰ ਵਿਚ ਜਨ ਸਭਾ ਨੂੰ ਸੰਬੋਧਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਸਾਰੀਆਂ 68 ਸੀਟਾਂ ‘ਤੇ 12 ਨਵੰਬਰ ਨੂੰ ਇਕ ਹੀ ਪੜਾਅ ਵਿਚ ਹੋਣਗੇ। 8 ਦਸੰਬਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। 68 ਵਿਧਾਨ ਸਭਾ ਖੇਤਰਾਂ ਵਿਚ 413 ਉਮੀਦਵਾਰ ਚੋਣ ਮੈਦਾਨ ਵਿਚ ਹਨ। ਹਿਮਾਚਲ ਦੇ ਸਭ ਤੋਂ ਵੱਡੇ ਜ਼ਿਲ੍ਹਾ ਕਾਂਗੜਾ ਦੇ 15 ਵਿਧਾਨ ਸਭਾ ਖੇਤਰਾਂ ਵਿਚ ਹੁਣ 91 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 95 ਉਮੀਦਵਾਰਾਂ ਨੇ ਚੋਣਾਂ ਲੜੀਆਂ ਸੀ।