ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਸੀ।
ਪੀ.ਐੱਮ. ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਹ ਬਹੁਤ ਦੁਖੀ ਹਨ। ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੀ ਇੱਕ ਮਹਾਨ ਸ਼ਖਸੀਅਤ ਅਤੇ ਕਮਾਲ ਦੇ ਨੇਤਾ ਸਨ। ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ ‘ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧੇ ਝੁਕੇ ਰਹੇਗਾ ਅਤੇ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।
ਦੂਜੇ ਪਾਸੇ ਫੋਰਟਿਸ ਹਸਪਤਾਲ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਲਿਜਾਇਆ ਜਾ ਰਿਹਾ ਹੈ। ਇਥੇ ਅੰਤਿਮ ਦਰਸ਼ਨਾਂ ਲਈ ਮ੍ਰਿਤਕ ਦੇਹ ਨੂੰ ਰਖਿਆ ਜਾਵੇਗਾ।
ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਸਨ ਪ੍ਰਕਾਸ਼ ਸਿੰਘ ਬਾਦਲ, PM ਮੋਦੀ ਵੀ ਪੈਰੀਂ ਹੱਥ ਲਾਉਂਦੇ ਸਨ
ਉਥੇ ਹੀ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬਾਦਲ ਦਿਹਾਂਤ ‘ਤੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਦਫਤਰ ਅਤੇ ਸਰਕਾਰੀ ਸੰਸਥਾਵਾਂ ਬੰਦ ਰਹਿਣਗੇ। ਦੱਸ ਦੇਈਏ ਕਿ 27 ਅਪ੍ਰੈਲ ਨੂੰ ਜੱਦੀ ਪਿੰਡ ‘ਚ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: