ਪ੍ਰਧਾਨ ਨਰਿੰਦਰ ਮੋਦੀ ਦੀ ਅਗਵਾਈ ਵਿੱਚ 21 ਜੂਨ ਨੂੰ ਹੋਣ ਵਾਲੇ ਯੋਗ ਦਿਵਸ ਸਮਾਰੋਹ ਵਿੱਚ 180 ਤੋਂ ਵੱਧ ਦੇਸ਼ਾਂ ਦੇ ਲੋਕ ਹਿੱਸਾ ਲੈਣਗੇ। ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਹਿੱਸਾ ਲੈਣ ਵਾਲਿਆਂ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਡਿਪਲੋਮੈਟ, ਕਲਾਕਾਰ, ਅਕਾਦਮਿਕ ਅਤੇ ਉੱਦਮੀ ਸ਼ਾਮਲ ਹੋਣਗੇ। ਹਰ ਸਾਲ 21 ਜੂਨ ਨੂੰ ਤਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਯੋਗ ਦੇ ਲਾਭ ਨੂੰ ਵੇਖਦੇ ਹੋਏ ਦਸੰਬਰ, 2014 ਵਿੱਚ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦਿਵਸ ਦਾ ਟੀਚਾ ਯੋਗਾ ਅਭਿਆਸ ਦੇ ਕਈ ਲਾਭ ਦੇ ਬਾਰੇ ਦੁਨੀਆਭਰ ਵਿੱਚ ਜਾਗਰੂਕਤਾ ਫੈਲਾਉਣਾ ਹੈ।
ਪ੍ਰਧਾਨ ਮੰਤਰੀ 21 ਜੂਨ ਨੂੰ ਨੌਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਇਥੇ ਪਹਿਲੀ ਵਾਰ ਸੰਯੁਕਤ ਰਾਸ਼ਟਰ ਮੁੱਖ ਦਫਤਰ ਵਿੱਚ ਯੋਗ ਸੈਸ਼ਨ ਦੀ ਅਗਵਾਈ ਕਰਨਗੇ। ਪ੍ਰੋਗਰਾਮ ਨੂੰ ਲੈ ਕੇ ਜਾਰੀ ਇੱਕ ਸਲਾਹ ਵਿੱਚ ਕਿਹਾ ਗਿਆ ਹੈ, ”ਨੌਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਤੁਹਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਵਿੱਚ ਯੋਗ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਿਲੋਂ ਸੱਦਾ ਦਿੰਦੇ ਹਨ।”
ਇਹ ਵੀ ਪੜ੍ਹੋ : ਅਸਮਾਨ ‘ਚ ਉੱਡਦੇ ਜਹਾਜ਼ ਦਾ ਖੁੱਲ੍ਹ ਗਿਆ ਦਰਵਾਜ਼ਾ, ਫਿਰ ਜੋ ਹੋਇਆ ਕਰ ਦੇਵੇਗਾ ਹੈਰਾਨ, ਵੇਖੋ ਵੀਡੀਓ
ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਨੌਂ ਸਾਲ ਪਹਿਲੀ ਵਾਰ ਸੰਯੁਕਤ ਰਾਸ਼ਟਰ ਮਹਾਸਭਾ ਦੇ ਮੰਚ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਾਲਾਨਾ ਆਯੋਜਨ ਦਾ ਮਤਾ ਰਖਿਆ ਸੀ, ਉਸ ਤੋਂ ਬਾਅਦ ਇਹ ਪਹਿਲੀ ਵਾ ਹੋਵੇਗਾ ਜਦੋਂ ਉਹ ਸੰਯੁਕਤ ਰਾਸ਼ਟਰ ਮੁੱਖ ਦਫਤਰ ਵਿੱਚ ਯੋਗ ਸੈਸ਼ਨ ਦੀ ਅਗਵਾਈ ਕਰਨਗੇ, ਇਹ ਇੱਕ ਇਤਿਹਾਸਕ ਦਿਨ ਹੋਵੇਗਾ। ਯੋਗ ਸੈਸ਼ਨ 21 ਜੂਨ ਨੂੰ ਸੰਯੁਕਤ ਰਾਸ਼ਟਰ ਮੁੱਖ ਦਫਤਰ ਦੇ ‘ਨਾਰਥ ਲਾਨ’ ਵਿੱਚ ਸਵੇਰੇ ਅੱਠ ਵਜੇ ਤੋਂ ਨੌ ਵਜੇ ਤੱਕ ਹੋਵੇਗਾ, ਜਿਥੇ ਮਹਾਤਮਾ ਗਾਂਧੀ ਦੀ ਮੂਰਤੀ ਸਥਾਪਤ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਨੂੰ ਤੋਹਫੇ ਵਜੋਂ ਮਹਾਤਮਾ ਗਾਂਧੀ ਦੀ ਇਹ ਮੂਰਤੀ ਭੇਟ ਕੀਤੀ ਸੀ ਜਿਸ ਨੂੰ ਪਿਛਲੇ ਸਾਲ ਦਸੰਬਰ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਰਰ ਦੀ ਭਾਰਤਤ ਦੀ ਪ੍ਰਧਾਨਗੀ ਦੇ ਦੌਰਾਨ ਸਥਾਪਤ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: