ਬਜਟ ਸੈਸ਼ਨ 2023 ਦੇ ਕੁਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਤਾਰ ਤੇ ਫੇਰਬਦਲ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੀਐੱਮ ਮੋਦੀ ਮਕਰ ਸੰਕ੍ਰਾਂਤੀ (14 ਜਨਵਰੀ) ਤੇ ਬਜਟ ਸੈਸ਼ਨ ਦੀ ਸ਼ੁਰੂਆਤ ਦੇ ਵਿਚ ਆਪਣੇ ਮੰਤਰੀ ਮੰਡਲ ਦਾ ਵਿਸਤਾਰ ਕਰ ਸਕਦੇ ਹਨ। ਇਸ ਵਾਰ ਨਵੇਂ ਚਿਹਰਿਆਂ ਨੂੰ ਵੀ ਮੋਦੀ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ।
ਪਾਰਟੀ ਦੇ ਕੌਮੀ ਮੁਖੀ ਜੇਪੀ ਨੱਢਾ ਦਾ ਕਾਰਜਕਾਲ 20 ਜਨਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਪਾਰੀਟ ਜਨਵਰੀ ਵਿਚ ਆਪਣੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵੀ ਕਰੇਗੀ ਅਤੇ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਦੇ ਕੁਝ ਸਾਂਸਦਾਂ ਨੂੰ ਨਵੀਂ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ।
ਸੂਤਰਾਂ ਨੇ ਕਿਹਾ ਕਿ ਵਿਸਤਾਰ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ ਅਗਲੇ ਸਾਲ 9 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਲੋਕ ਸਭਾ ਚੋਣਾਂ 2024 ਵਿਚ ਹੋਣੀਆਂ ਹਨ। ਕੁਝ ਮੰਤਰੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਵੀ ਹਟਾਇਆ ਜਾ ਸਕਦਾ ਹੈ। ਮੋਦੀ 2.0 ਕੈਬਨਿਟ ਵਿਚ ਆਖਰੀ ਵਾਰ ਫੇਰਬਦਲ 7 ਜੁਲਾਈ 2021 ਨੂੰ ਹੋਇਆ ਸੀ ਜਿਸ ਵਿਚ ਮੁੱਖ ਨਾਵਾਂ ਸਣੇ 12 ਮੰਤਰੀਆਂ ਨੂੰ ਹਟਾਇਆ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ, ਚੌਕ ‘ਤੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
2023 ਸਾਰੀਆਂ ਸਿਆਸੀ ਪਾਰਟੀ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਸਾਲ ਵਿਚ 9 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵੀ ਸ਼ਾਮਲ ਹੈ। ਇਹ ਚੋਣਾਂ ਇਸ ਲਈ ਵੀ ਜ਼ਿਆਦਾ ਮਹੱਤਵ ਰੱਖਦੇ ਹਨ ਕਿਉਂਕਿ ਇਸ ਦੇ ਅਗਲੇ ਸਾਲ 2024 ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ। ਭਾਜਪਾ ਨੇ ਇਸ ਸਾਲ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕੀਤੀ ਹੈ।ਹੁਣ ਭਾਜਪਾ ਦੀ ਨਜ਼ਰ ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤੇਲੰਗਾਨਾ, ਕਰਨਾਟਕ, ਮੱਧਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿਚ ਹੋਣ ਵਾਲੀਆਂ ਚੋਣਾਂ ‘ਤੇ ਹੈ।
ਵੀਡੀਓ ਲਈ ਕਲਿੱਕ ਕਰੋ -: