ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ।
ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ PM ਮੋਦੀ ਐੱਸਪੀ ਆਫਿਸ ਪਹੁੰਚੇ। ਇਸ ਤੋਂ ਬਾਅਦ ਉਹ ਉਨ੍ਹਾਂ 26 ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ, ਜਿਨ੍ਹਾਂ ਨੇ ਹਾਦਸੇ ਵਿਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ।
ਜ਼ਖਮੀਆਂ ਨੂੰ ਮਿਲਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਈ ਲੈਵਲ ਬੈਠਕ ਕੀਤੀ ਤੇ ਕਿਹਾ ਕਿ ਇਸ ਕੇਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ ਤੇ ਇਹ ਨਿਸ਼ਚਿਤ ਕੀਤਾ ਜਾਵੇ ਕਿ ਪਰਿਵਾਰਾਂ ਨੂੰ ਪੂਰੀ ਮਦਦ ਮਿਲ ਰਹੀ ਹੈ।
ਦੱਸ ਦੇਈਏ ਕਿ ਇਸ ਹਾਦਸੇ ਵਿਚ ਹੁਣ ਤੱਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਬਚਾਅ ਮੁਹਿੰਮ ਤੇ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਪੀਐੱਮ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਇਕ ਵਿਸਤ੍ਰਿਤ ਅਤੇ ਵਿਆਪਕ ਜਾਂਚ ਕੀਤੀ ਜਾਵੇ ਜੋ ਇਸ ਦੁਰਘਟਨਾ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਪਛਾਣ ਕਰੇਗੀ।
ਪੀਐੱਮ ਮੋਦੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿਚ ਰਹਿਣਾ ਚਾਹੀਦਾ ਹੈ ਤੇ ਇਹ ਨਿਸ਼ਿਚਤ ਕਰਨਾ ਚਾਹੀਦਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨੂੰ ਹਰ ਸੰਭਵ ਮਦਦ ਮਿਲੇ।
ਵੀਡੀਓ ਲਈ ਕਲਿੱਕ ਕਰੋ -: