ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ 20 ਕੁੱਤਿਆਂ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਸ਼ਹਿਰ ਦੀ ਕੇਹਰ ਸਿੰਘ ਕਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਲੱਡੂਆਂ ‘ਚ ਜ਼ਹਿਰ ਮਿਲਾ ਕੇ ਖੁਆ ਦਿੱਤਾ, ਜਿਸ ਕਾਰਨ 20-22 ਕੁੱਤਿਆਂ ਦੀ ਮੌਤ ਹੋ ਗਈ।
ਜਿਵੇਂ ਹੀ ਕਾਲੋਨੀ ਵਿੱਚ ਕੁੱਤਿਆਂ ਦੇ ਮਰਨ ਦੀ ਖ਼ਬਰ ਫੈਲੀ ਤਾਂ ਹੜਕੰਪ ਮੱਚ ਗਿਆ। ਕਾਲੋਨੀ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਕੁੱਤਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।
ਕੇਹਰ ਸਿੰਘ ਕਲੋਨੀ ਵਿੱਚ ਰਹਿਣ ਵਾਲੇ ਅਸ਼ੋਕ ਕੁਮਾਰ, ਕਰਮਪਾਲ, ਧੀਰ ਸਿੰਘ, ਕਾਲਾ, ਜੋਗਿੰਦਰ ਸਿੰਘ, ਬੱਬੂ ਅਤੇ ਲਖਵਾਰ ਸਿੰਘ ਸਮੇਤ ਕਈ ਔਰਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਲੋਨੀ ਵਿੱਚ 20 ਤੋਂ 25 ਦੇ ਕਰੀਬ ਕੁੱਤੇ ਘੁੰਮਦੇ ਰਹਿੰਦੇ ਸਨ ਪਰ ਅਚਾਨਕ ਸਾਰੇ ਕੁੱਤੇ ਗਾਇਬ ਹੋ ਗਏ। ਹੁਣ ਤੱਕ 5 ਕੁੱਤਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਕਈ ਕੁੱਤਿਆਂ ਦੀਆਂ ਲਾਸ਼ਾਂ ਦੱਬੀਆਂ ਹੋਈਆਂ ਹੋਣਗੀਆਂ। ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਹੈ।
ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੱਜ ਸਵੇਰੇ ਕਈ ਕੁੱਤਿਆਂ ਨੂੰ ਉਲਟੀਆਂ ਕਰਦੇ ਦੇਖਿਆ, ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਕਾਲੋਨੀ ਵਾਸੀਆਂ ਨੇ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਗਰ ਕੌਂਸਲ ਦੇ ਈਓ ਹਰਪਾਲ ਸਿੰਘ ਵੀ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਵਿੱਚ ਜੁੱਟ ਗਏ।
ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਪਲਟਿਆ SC ਦਾ ਫ਼ੈਸਲਾ, ਕੇਜਰੀਵਾਲ ਸਰਕਾਰ ਦੇ ਅਧਿਕਾਰਾਂ ‘ਤੇ ਲਿਆਂਦਾ ਆਰਡੀਨੈਂਸ
ਡੀਐਸਪੀ ਟਰੇਨੀ ਐਡੀਸ਼ਨਲ ਐਸਐਚਓ ਮਨਦੀਪ ਕੌਰ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ 5 ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਰਨ ਵਾਲੇ ਕੁੱਤਿਆਂ ਦੀ ਗਿਣਤੀ ਬਾਰੇ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕਾਲੋਨੀ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੁੱਤਿਆਂ ਨੂੰ ਜ਼ਹਿਰ ਦੇ ਕੇ ਕੌਣ ਮਾਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: