ਨਾੜ ਦੀ ਅੱਗ ਦੀ ਲਪੇਟ ‘ਚ ਆ ਕੇ ਬੱਸ ਪਲਟਣ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਬੱਸ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਾੜ ਸਾੜਨ ਵਾਲਾ ਅਣਪਛਾਤਾ ਨਾਮਜ਼ਦ ਕੀਤਾ ਗਿਆ ਹੈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਏਐਸਆਈ ਬਲਜਿੰਦਰ ਸਿੰਘ ਦੇ ਬਿਆਨਾਂ ‘ਤੇ ਡਰਾਈਵਰ ਜਗਪ੍ਰੀਤ ਸਿੰਘ ਤੇ ਅਣਪਛਾਤੇ ਵਿਅਕਤੀ (ਨਾੜ ਸਾੜਨ ਵਾਲੇ) ਖਿਲਾਫ 279, 336, 337,427, 188 ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਜਗਪ੍ਰੀਤ ਸਿੰਘ ਵਾਸੀ ਬਿਜਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਨਾੜ ਨੂੰ ਅੱਗ ਲਾਉਣ ਵਾਲੇ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਬਟਾਲਾ (Batala) ਨੇੜੇ ਵੱਡਾ ਸਕੂਲ ਬੱਸ ਹਾਦਸਾ ਵਾਪਰਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਸੀ। ਇਸ ਹਾਦਸੇ ਦੌਰਾਨ 7 ਬੱਚੇ ਝੁਲਸ ਗਏ ਸੀ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਇਹ ਹਾਦਸਾ ਵਾਪਰਿਆ ਸੀ।
ਵੀਡੀਓ ਲਈ ਕਲਿੱਕ ਕਰੋ -: