ਪੰਜਾਬ ਵਿਜੀਲੈਂਸ ਬਿਊਰੋ ਨੇ ਐੱਨਡੀਪੀਐੱਸ ਤਹਿਤ ਝੂਠਾ ਕੇਸ ਦਰਜ ਕਰਕੇ 86 ਲੱਖ ਰੁਪਏ ਹੜੱਪਣ ਦੇ ਦੋਸ਼ ਵਿੱਚ ਬਰਖਾਸਤ ਕੀਤੇ ਕਪੂਰਥਲਾ ਵਾਸੀ ਇੰਸਪੈਕਟਰ ਪਰਮਿੰਦਰ ਬਾਜਵਾ ਦੇ ਰਿਮਾਂਡ ਮਗਰੋਂ ਐਤਵਾਰ ਨੂੰ ਮੁਕਤਸਰ ਦੇ ਪਿੰਡ ਸਮੀ ਵਿੱਚ ਉਸ ਦੇ ਸਹੁਰੇ ਘਰੋਂ 30 ਲੱਖ ਰੁਪਏ ਬਰਾਮਦ ਕੀਤੇ।
ਡੀਐਸਪੀ ਵਿਜੀਲੈਂਸ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲੀਸ ਅਤੇ ਵਿਜੀਲੈਂਸ ਦੀ ਸਾਂਝੀ ਕਾਰਵਾਈ ਵਿੱਚ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਗਰੋਂ ਫਿਰੋਜ਼ਪੁਰ ਦੀ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਜਦੋਂ ਉਸ ਦੇ ਸਹੁਰੇ ਘਰ ਛਾਪਾ ਮਾਰਿਆ ਗਿਆ ਤਾਂ 30 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਹੋਰ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਆਪਣੀ ਦਿੱਖ ਬਦਲ ਕੇ ਰਾਜਸਥਾਨ ਵਿੱਚ ਲੁਕਿਆ ਹੋਇਆ ਸੀ। ਪੁਲਿਸ ਦੀ ਨੌਕਰੀ ਦੌਰਾਨ ਉਹ ਪੱਗ ਬੰਨ੍ਹਦਾ ਸੀ। ਰਾਜਸਥਾਨ ਵਿੱਚ ਉਹ ਕਲੀਨ ਸ਼ੇਵ ਅਤੇ ਸਿਰ ਮੁੰਡਵਾ ਕੇ ਰਹਿ ਰਿਹਾ ਸੀ।