ਹੁਸ਼ਿਆਰਪੁਰ ‘ਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਦੇ ਨੇੜਿਓਂ ਪੁਲਿਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਮੁਖਬਰ ਦੀ ਸੂਚਨਾ ‘ਤੇ ਕੀਤੀ ਹੈ। ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
CIA ਸਟਾਫ਼ ਦੇ ਇੰਚਾਰਜ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਹੈਰੋਇਨ ਵੇਚਣ ਵਾਲੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਨਵੰਬਰ ਨੂੰ CIA ਸਟਾਫ ‘ਚ ਤਾਇਨਾਤ ASI ਕੋਸਲ ਚੰਦਰ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਮੁਲਜ਼ਮ ਨਰਦੇਵ ਸਿੰਘ ਉਰਫ਼ ਰਾਜੂ ਪੁੱਤਰ ਅਵਤਾਰ ਸਿੰਘ ਵਾਸੀ ਬਸੀ ਖਵਾਜੂ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਮੁਕਤਸਰ ‘ਚ ਪਿਓ ਨੇ 3 ਬੱਚਿਆਂ ਸਣੇ ਨਹਿਰ ‘ਚ ਮਾ.ਰੀ ਛਾ.ਲ, ਗੋਤਾਖੋਰ ਵੱਲੋਂ ਚਾਰਾਂ ਦੀ ਭਾਲ ਜਾਰੀ
ਪੁਲਿਸ ਨੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ‘ਤਾਂ ਉਸ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਦੋਸ਼ੀ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –