ਪੰਜਾਬ ਪੁਲਿਸ ਨੇ ਆਰਪੀਜੀ ਹਮਲੇ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 9 ਮਈ 2022 ਨੂੰ ਮੋਹਾਲੀ ਵਿਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ ਹੋਇਆ ਸੀ।
ਗ੍ਰਿਫਤਾਰ ਕੀਤਾ ਗਿਆ ਕਿ ਮੁਲਜ਼ਮ ਪਿੰਦੂ ਜੋ ਕਿ ਖੇਮਕਰਨ ਦੇ ਭੂਰਾ ਕੋਨਾ ਦਾ ਵਾਸੀ ਹੈ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਹੈ, ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਤੇ ਚੜ੍ਹਤ ਸਿੰਘ ਦੇ ਲਗਾਤਾਰ ਸੰਪਰਕ ਵਿਚ ਸੀ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਦੱਸਿਆ ਕਿ 25 ਅਪ੍ਰੈਲ 2022 ਨੂੰ ਚੜ੍ਹਤ ਸਿੰਘ, ਨਿਸ਼ਾਨ ਸਿੰਘ ਤੇ ਬਲਵਿੰਜਰ ਰੈਂਬੋ ਆਰਪੀਜੀ ਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਤੇ ਇਹ ਖੇਪ ਅੰਮ੍ਰਿਤਸਰ ਦੇ ਅਲਫਾ ਮਾਲ ਦੇ ਨੇੜੇ ਪਿੰਦੂ ਦੇ ਘਰ ‘ਤੇ ਰੱਖੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਵੇਂ ਸ਼ੂਟਰਾਂ ਦੀਪਕ ਤੇ ਇਕ ਨਾਬਾਲਗ ਨੂੰ ਆਪਣੇ ਘਰ ਵਿਚ ਪਨਾਹ ਦਿੱਤੀ ਸੀ।
ਇਹ ਵੀ ਪੜ੍ਹੋ : ਦੱਖਣੀ ਅਫਰੀਕਾ ਤੋਂ 12 ਚੀਤਿਆਂ ਨੂੰ ਲੈ ਕੇ ਗਵਾਲੀਅਰ ‘ਚ ਉਤਰਿਆ ਭਾਰਤੀ ਹਵਾਈ ਫੌਜ ਦਾ ਜਹਾਜ਼
ਪਿੰਦੂ ਦੀ ਗ੍ਰਿਫਤਾਰੀ ਦੇ ਨਾਲ ਇਸ ਮਾਮਲੇ ਵਿਚ ਹੁਣ ਤੱਕ 10 ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ । ਹਮਲੇ ਦੇ ਮਾਸਟਰਮਾਈਂਡ ਲਖਬੀਰ ਲੰਡਾ ਦੀ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਉਸ ਨੂੰ ਫੜਨ ਲਈ 15 ਲੱਖ ਰੁਪਏ ਦੇ ਐਲਾਨ ਦਾ ਐਲਾਨ ਵੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: