ਚੰਡੀਗੜ੍ਹ ਯੂਨੀਵਰਸਿਟੀ ਤੋਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਲੀਕ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਉਹ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਹਨ।
ਦੱਸ ਦੇਈਏ ਕਿ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਸਿਟ ਵੱਲੋਂ ਹੀ ਇਕ ਹੋਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਸ ‘ਤੇ ਦੋਸ਼ ਹੈ ਕਿ ਉਹ ਵਿਦਿਆਰਥਣ ਨੂੰ ਬਲੈਕਮੇਲ ਕਰਦਾ ਸੀ ਤੇ ਉਸ ਕੋਲੋਂ ਹੋਰਨਾਂ ਕੁੜੀਆਂ ਦੀ ਵੀਡੀਓ ਮੰਗਵਾਉਂਦਾ ਸੀ।
ਫੜਿਆ ਗਿਆ ਨੌਜਵਾਨ ਯੂਨੀਵਰਸਿਟੀ ਦੀ ਮੈੱਸ ਵਿਚ ਕੰਮ ਕਰਦਾ ਹੈ ਤੇ ਉਸ ਕੋਲੋਂ 33 ਵੀਡੀਓ ਮਿਲਣ ਦੀ ਵੀ ਖਬਰ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਲੜਕੀ ਨੂੰ ਧਮਕੀ ਭਰੇ ਇੰਟਰਨੈਸ਼ਨਲ ਕਾਲ ਵੀ ਆ ਰਹੇ ਹਨ, ਜੋ ਕਿ ਕਹਿ ਰਹੇ ਹਨ ਕਿ ਉਸ ਕੋਲ ਦੋਸ਼ੀ ਲੜਕੀ ਦਾ ਵੀ ਵੀਡੀਓ ਹੈ, ਜਿਸ ਨੂੰ ਕਿ ਉਹ ਵਾਇਰਲ ਕਰ ਦੇਣਗੇ। ਸਿਟ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।