ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਰੈਲੀ ਕੀਤੀ ਜਾਣੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਰੈਲੀ ਨਹੀਂ ਹੋਣ ਦੇਣਗੇ ਤੇ ਆਪਣੇ ਵਾਅਦੇ ਮੁਤਾਬਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੈਂਕੜੇ ਵਰਕਰ ਜ਼ੀਰਾ-ਫਿਰੋਜ਼ਪੁਰ ਰੋਡ ਉਤੇ ਟਰਾਲੀਆਂ, ਟਰੱਕਾਂ ਸਣੇ ਮੋਦੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਪਹੁੰਚ ਗਏ । ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੁਲਿਸ ਵੱਲੋਂ ਵੱਡੇ-ਵੱਡੇ ਬੈਰੀਕੇਡ ਲਗਾ ਦਿੱਤੇ ਗਏ। ਵਰਕਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਗਈ ਪਰ ਕਿਸਾਨ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਕੇਂਦਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਸੀ, ਉਹ ਪੂਰੀ ਨਹੀਂ ਕੀਤੇ ਗਏ। ਕਿਸਾਨਾਂ ਉਤੇ ਦਰਜ ਹੋਏ ਕੇਸ ਵਾਪਸ ਨਹੀਂ ਲਏ ਗਏ। ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। MSP ਨੂੰ ਲੈ ਕੇ ਕਮੇਟੀ ਨਹੀਂ ਬਣਾਈ ਗਈ। ਇਨ੍ਹਾਂ ਮੰਗਾਂ ਲਈ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਖੇਤੀ ਕਾਨੂੰਨ ਰੱਦ ਹੋਣ ਦੇ ਬਾਵਜੂਦ ਕਿਸਾਨਾਂ ਵਿਚ ਭਾਜਪਾ ਖਿਲਾਫ ਗੁੱਸਾ ਘਟਣ ਦਾ ਨਾਂ ਨਹੀਂ ਲੈ ਰਿਹਾ। ਕਿਸਾਨ ਲਗਾਤਾਰ ਮੋਦੀ ਦਾ ਵਿਰੋਧ ਹੋ ਰਿਹਾ ਹਨ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ। ਸਥਿਤੀ ਤਣਾਅਪੂਰਨ ਬਣ ਚੁੱਕੀ ਹੈ। ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਹੈ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਚਾਹੁੰਦੇ ਹਨ ਕਿ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: