ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਬਹੁਤ ਸਾਰੀਆਂ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ ਸੀ। ਪੰਜਾਬ ਸਰਕਾਰ ਪਿਛਲੇ ਮਹੀਨੇ ਫੜੇ ਗਏ ਸਾਰੇ ਨਸ਼ਿਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਲੁਧਿਆਣਾ ਰੇਂਜ ਦੇ IPS ਇੰਸਪੈਕਟਰ ਜਨਰਲ ਆਫ ਪੁਲਿਸ (IG) ਕੌਸਤੁਭ ਸ਼ਰਮਾ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਡਰੱਗ ਨਿਪਟਾਰਾ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿੱਚ SBS ਨਗਰ ਦੇ ਐਸਐਸਪੀ ਭਗੀਰਥ ਮੀਨਾ, ਐਸਪੀ ਇਨਵੈਸਟੀਗੇਸ਼ਨ ਐਸਬੀਐਸ ਮੁਕੇਸ਼ ਕੁਮਾਰ ਹਾਜ਼ਰ ਸਨ।
ਅਧਿਕਾਰੀਆਂ ਅਨੁਸਾਰ ਨਵਾਂ ਸ਼ਹਿਰ ਵਿੱਚ 16 ਮਾਮਲਿਆਂ ਵਿੱਚ ਫੜੀ ਗਈ 37,620 ਕਿਲੋ ਹੈਰੋਇਨ ਅਤੇ ਕਈ ਨਸ਼ੇ ਨਸ਼ਟ ਕੀਤੇ ਗਏ ਹਨ। ਇਸ ਦੇ ਨਾਲ ਹੀ ਨਵਾਂ ਸ਼ਹਿਰ ਵਿੱਚ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਮਾਮਲੇ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਵੀ ਨਸ਼ਟ ਕੀਤਾ ਗਿਆ। ਬੁੱਧਵਾਰ ਨੂੰ ਸਾੜੇ ਗਏ ਨਸ਼ੀਲੇ ਪਦਾਰਥਾਂ ਵਿਚ 116.679 ਕਿਲੋ ਭੁੱਕੀ, 32 ਗ੍ਰਾਮ ਨਸ਼ੀਲਾ ਪਾਊਡਰ, 70 ਗ੍ਰਾਮ ਚਰਸ, 80 ਗ੍ਰਾਮ ਨਸ਼ੀਲੀਆਂ ਗੋਲੀਆਂ ਅਤੇ 306 ਨਸ਼ੀਲੇ ਟੀਕੇ ਸ਼ਾਮਲ ਸਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
ਜਾਣਕਾਰੀ ਅਨੁਸਾਰ ਸੀਨੀਅਰ ਅਧਿਕਾਰੀਆਂ ਵੱਲੋਂ ਇਸ ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਹੈ। IG ਕੌਸਤੁਭ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਸਰਕਾਰ ਲਗਾਤਾਰ ਨਸ਼ਿਆਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਦੇ ਨਾਲ ਹੀ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਵੀ ਫੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਨਸ਼ਾ ਤਸਕਰਾਂ ਨੂੰ ਫੜਨ ਲਈ ਪੁਲਿਸ ਦਾ ਸਾਥ ਦੇਣ।
ਵੀਡੀਓ ਲਈ ਕਲਿੱਕ ਕਰੋ -: