ਪੰਜਾਬ ਦੇ ਅੰਮ੍ਰਿਤਸਰ ਵਿੱਚ ਥਾਣਾ ਲਾਪਾਕੇ ਦੀ ਪੁਲਿਸ ਨੇ ਪੁਲ ਸੂਆ ਪਿੰਡ ਰਾਏ ਨੇੜੇ ਇੱਕ ਬਾਈਕ ਸਵਾਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਤਸਕਰ ਦੇ ਕਬਜੇ ‘ਚੋਂ 5 ਕਿੱਲੋ ਹੈਰੋਇਨ ਵੀ ਬਰਾਮਦ ਹੋਇਆ ਹੈ। ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਵਾਸੀ ਪਿੰਡ ਰਾਏ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
DSP ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸ਼ਨੀਵਾਰ ਥਾਣਾ ਲਾਪਕੇ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਮੱਗਲਰਾਂ ਨੂੰ ਇਹ ਖੇਪ ਸਪਲਾਈ ਕਰਦਾ ਹੈ। ਫਿਲਹਾਲ ਦੋਸ਼ੀ ਹੈਰੋਇਨ ਦੀ ਖੇਪ ਲੈ ਕੇ ਪਿੰਡ ਰਾਏ ਤੋਂ ਪਿੰਡ ਪੰਡੇਰੀ ਨੂੰ ਜਾਂਦੀ ਸੜਕ ‘ਤੇ ਛੱਡ ਕੇ ਜਾ ਰਿਹਾ ਹੈ। ਪੁਲਿਸ ਨੇ ਪੁਲ ਸੂਆ ਨੇੜੇ ਪਿੰਡ ਰਾਏ ਵਿਖੇ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਘੇਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ
ਸੂਤਰਾਂ ਅਨੁਸਾਰ ਅਰੋਪਈ ਰਾਜਵੰਤ ਦੇ ਪਾਕਿ ਸਮੱਗਲਰਾਂ ਨਾਲ ਸਬੰਧ ਹਨ, ਜੋ ਸਰਹੱਦ ਪਾਰ ਕਰਕੇ ਡਰੇਨ ਵਿੱਚੋਂ ਸੁੱਟੀ ਗਈ ਹੈਰੋਇਨ ਚੁੱਕ ਕੇ ਸਮੱਗਲਰਾਂ ਨੂੰ ਸਪਲਾਈ ਕਰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਪਹਿਲਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੈ ਜਾਂ ਨਹੀਂ। ਮੁਲਜ਼ਮ ਕਿਸ-ਕਿਸ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ, ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: