ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। DGP ਗੌਰਵ ਯਾਦਵ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਰੀ ਦਿੱਤੀ ਹੈ।
ਜਾਣਕਾਰੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਮੁਲਜ਼ਮ ਨਸ਼ੇ ਦੀ ਖੇਪ ਬਟਾਲਾ ਤੋਂ ਸਪਲਾਈ ਕਰਨ ਲਈ ਲਿਆ ਰਿਹਾ ਹੈ। ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਜਦੋਂ ਤਸਕਰ ਦੀ ਤਲਾਸ਼ੀ ਲਈ ਗਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ। ਪਰ ਪੁਲਿਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ! 710 ਨਵ-ਨਿਯੁਕਤ ਪਟਵਾਰੀਆਂ ਨੂੰ ਜਲਦ ਸੌਂਪੇ ਜਾਣਗੇ ਨਿਯੁਕਤੀ ਪੱਤਰ
ਦੱਸਿਆ ਜਾ ਰਿਹਾ ਹੈ ਕਿ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਫੜ ਲਿਆ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।
ਵੀਡੀਓ ਲਈ ਕਲਿੱਕ ਕਰੋ -: