ਪੰਜਾਬ ਦੇ ਅਬੋਹਰ ‘ਚ ਪੁਲਿਸ ਵੱਲੋਂ ਐਤਵਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਅਭਿਆਨ ਫਾਜ਼ਿਲਕਾ ਜ਼ਿਲ੍ਹੇ ਦੀ SSP ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ। ਖੂਈਆਂਸਰਵਾਲ ਪੁਲਿਸ ਵੱਲੋਂ ਅੰਤਰਰਾਜੀ ਗੁਮਜਾਲ ਬੈਰੀਅਰ ‘ਤੇ ਨਾਕਾਬੰਦੀ ਕਰਕੇ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
SHO ਹਰਪ੍ਰੀਤ ਸਿੰਘ ਅਤੇ ASI ਸੁਖਦੇਵ ਨੇ ਦੱਸਿਆ ਕਿ ਪਿਛਲੇ 15-20 ਦਿਨਾਂ ਵਿੱਚ ਖੂਈਆਂਸਰਵਾਲਾ ਪੁਲਿਸ ਨੇ ਅੰਤਰਰਾਜੀ ਸਰਹੱਦ ’ਤੇ ਰਾਜਸਥਾਨ ਤੋਂ ਆਉਂਦੇ ਕਈ ਨਸ਼ਾ ਤਸਕਰਾਂ ਸਮੇਤ 110 ਕਿਲੋ ਭੁੱਕੀ ਅਤੇ 88 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਉਪਰੰਤ ASI ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ : 152.28 ਕਰੋੜ ਦੀ ਲਾਗਤ ਨਾਲ 18 ਮਹੀਨਿਆਂ ‘ਚ ਬਣੇਗਾ ਮੁਕਤਸਰ-ਮਲੋਟ ਸੜਕ : ਮੰਤਰੀ ਬਲਜੀਤ ਕੌਰ
SHO ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰਕੇ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਪੁਲਿਸ ਵੱਲੋਂ ਹਰ ਟਰੱਕ, ਟਰਾਲੀ ਅਤੇ ਹੋਰ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਮਗਰੋਂ ਹੀ ਐਂਟਰੀ ਦਿੱਤੀ ਗਈ। ਦੁਪਹਿਰ ਤੱਕ ਪੁਲਿਸ ਨੂੰ ਕੋਈ ਵੱਡੀ ਸਫ਼ਲਤਾ ਨਹੀਂ ਮਿਲੀ ਪਰ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: