ਪੰਜਾਬ ਦੇ ਅੰਮ੍ਰਿਤਸਰ ‘ਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਜਲਾਲਾਬਾਦ ‘ਚ ਵੀ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
DSP ਜਲਾਲਾਬਾਦ ਅਤੁਲ ਸੋਨੀ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਆਪਣੇ ਤੌਰ ’ਤੇ ਤਿੱਖੀ ਨਜ਼ਰ ਰੱਖੀ ਹੋਈ ਹੈ।
DSP ਸੋਨੀ ਨੇ ਦੱਸਿਆ ਕਿ ਇਲਾਕੇ ਦੇ ਸਾਰੇ ਧਾਰਮਿਕ ਸਥਾਨਾਂ ਦੇ ਕਮੇਟੀ ਨਾਲ ਇੱਕ-ਇੱਕ ਕਰਕੇ ਮੁਲਾਕਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਲਈ ਕੁਝ ਸੁਝਾਅ ਦਿੱਤੇ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਪਾਰਕਾਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਆਦਿ ‘ਤੇ ਬਾਰੀਕੀ ਨਾਲ ਬੈਗਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਧਮਾਕਾ ਮਾਮਲਾ : ਫੜੇ ਗਏ ਮੁਲਜ਼ਮਾਂ ‘ਤੋਂ ਕੀਤੀ ਗਈ ਪੁੱਛਗਿੱਛ, DGP ਨੇ ਕੀਤੇ ਵੱਡੇ ਖ਼ੁਲਾਸੇ
DSP ਨੇ ਸੋਸ਼ਲ ਮੀਡੀਆ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਉਹ ਕੋਈ ਵੀ ਗਲਤ ਜਾਂ ਭੜਕਾਊ ਖ਼ਬਰ ਨਾ ਪੋਸਟ ਕਰਨ, ਜਿਸ ਨਾਲ ਮਾਹੌਲ ਖ਼ਰਾਬ ਹੋ ਸਕੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: