Police led by DGP restrained from : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਅਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵੀਦੀਆਂ ਰੋਕੂ ਯੈਕਟ (UAPA) ਦੀ ਅੰਨ੍ਹੇਵਾਹ ਵਰਤੋਂ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ DGP ਨੂੰ ਛੋਟੀਆਂ-ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ UAPA ਅਧੀਨ ਕੇਸ ਨਾ ਦਰਜ ਕੀਤੇ ਜਾਣ ਦੀਆਂ ਹਿਦਾਇਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨਹਾਂ ਕਿਹਾ ਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਵਿਚ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਡੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ UAPA ਦੀ ਪੰਜਾਬ ਪੁਲਿਸ ਵੱਲੋਂ ਹੋ ਰਹੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ।
ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ DGP ਨੂੰ ਹਿਦਾਇਤਾਂ ਦੇਣ ਲਈ ਕਿਹਾ ਕਿ ਸੋਸ਼ਲ ਮੀਡੀਆ ’ਤੇ ਆਈ ਜਾਣਕਾਰੀ ਦੇ ਆਧਾਰ ’ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਗ੍ਰਿਤਾਰ ਕਰਕੇ ਉਸ ’ਤੇ ਕੇਸ ਦਰਜ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ’ਤੇ ਵੱਡੇ ਗੁਨਾਹਾਂ ਦੇ ਦੋਸ਼ ਲਗਾ ਕੇ ਉਨ੍ਹਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ ਨੌਜਵਾਨਾਂ ’ਤੇ ਇਕ ਧੱਬਾ ਲੱਗ ਜਾਵੇਗਾ, ਸਗੋਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ, ਜਿਸ ਨਾਲ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਭੰਗ ਹੋ ਸਕਦੀ ਹੈ। ਅਜਿਹੇ ਕਦਮ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿਚ ਲੈ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰੀਕੇ ਕੇਸਾਂ ਵਿਚ ਫਸਾਏ ਜਾਣ ਵਾਲੇ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗਾ।