ਸ਼ੰਭੂ ਬਾਰਡਰ ‘ਤੇ ਪੰਜਾਬ ਵੱਲੋਂ 40-50 ਕਿਸਾਨ ਧਰਨਾ ਲਗਾਉਣ ਆ ਰਹੇ ਹਨ। ਇਹ ਦੇਖ ਕੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਉਨ੍ਹਾਂ ਨੂੰ ਖਦੇੜ ਦਿੱਤਾ। ਇਸ ਦੇ ਨਾਲ ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਵੀ ਧਾਰਾ 144 ਲਗਾ ਦਿੱਤੀ ਗਈ ਹੈ। ਜਲੂਸ ਪ੍ਰਦਰਸ਼ਨ ਦੇ ਨਾਲ ਟਰੈਕਟਰ ਰੈਲੀ ਕੱਢਣ ‘ਤੇ ਵੀ ਰੋਕ ਲਗਾਈ ਗਈ ਹੈ।
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ 8 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਜਿਨ੍ਹਾਂ ਦੀ ਰੇਂਜ 40 ਮੀਟਰ ਹੈ। ਇਨ੍ਹਾਂ ਦੀ ਡਾਇਰੈਕਸ਼ਨ ਪੰਜਾਬ ਵੱਲ ਹੋਵੇਗੀ। ਕਿਸਾਨਾਂ ਨੂੰ ਰੋਕਣ ਲਈ ਬੀਐੱਸਐੱਫ ਨੇ ਵੀ ਮੋਰਚਾ ਸੰਭਾਲ ਲਿਆ ਹੈ। ਸ਼ੰਭੂ ਬਾਰਡਰ ‘ਤੇ ਲੋਹੇ ਦੀਆਂ ਕਿੱਲਾਂ ਦੇ ਨਾਲ-ਨਾਲ ਕੰਢੇਦਾਰ ਤਾਰਾਂ ਲਗਾ ਦਿੱਤੀਆਂ ਗਈਆਂ ਹਨ। ਦਿੱਲੀ ਦੇ ਗਾਜੀਪੁਰ ਨਾਲ ਲੱਗਦੇ ਬਾਰਡਰ ਦੇ ਇਲਾਕੇ ਵਿਚ ਦਿੱਲੀ ਪੁਲਿਸ ਨੇ ਧਾਰਾ 144 ਲਗਾ ਦਿੱਤੀ ਹੈ। ਇਥੋਂ ਯੂਪੀ ਦੇ ਕਿਸਾਨ ਐਂਟਰੀ ਕਰ ਰਹੇ ਸਨ।
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਾਈ ਅਲਰਟ ‘ਤੇ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦਿੱਲੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਤੋਂ ਪਹਿਲਾਂ ਹਾਈ ਅਲਰਟ ‘ਤੇ ਦਿੱਲੀ ਪੁਲਿਸ, ਸਰਹੱਦੀ ਇਲਾਕਿਆਂ ‘ਚ ਧਾਰਾ 144 ਲਾਗੂ
ਜ਼ਿਕਰਯੋਗ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –