ਪੰਜਾਬ ਦੇ ਲੁਧਿਆਣਾ ਵਿੱਚ ਰੇਖੀ ਸਿਨੇਮਾ ਨੇੜੇ ਮਾਚੰਗ ਰੈਸਟੋਰੈਂਟ ਵਿੱਚ ਦੇਰ ਰਾਤ ਪੁਲਿਸ ਨੇ ਛਾਪਾ ਮਾਰਿਆ ਮਾਲਕ ਅਤੇ ਕਰਮਚਾਰੀ ਨੂੰ ਹਿਰਾਸਤ ਵਿੱਚ। ਇੱਥੇ ਲੋਕਾਂ ਨੂੰ ਹੁੱਕਾ ਪਿਲਾਇਆ ਜਾ ਰਿਹਾ ਸੀ। ਪੁਲਿਸ ਨੂੰ ਦੇਖ ਕੇ ਉਥੇ ਮੌਜੂਦ ਕੁਝ ਲੋਕ ਭੱਜ ਗਏ ਪਰ ਰੈਸਟੋਰੈਂਟ ਦੇ ਮਾਲਕ ਅਤੇ ਕਰਮਚਾਰੀਆਂ ਨੂੰ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ।
ਥਾਣਾ ਕੋਤਵਾਲੀ ਪੁਲਿਸ ਨੂੰ ਇਲਾਕੇ ਵਿੱਚ ਲਗਾਤਾਰ ਨਾਜਾਇਜ਼ ਹੁੱਕਾ ਬਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਮਾਚੰਗ ਰੈਸਟੋਰੈਂਟ ਵਿੱਚ ਨੌਜਵਾਨਾਂ ਨੂੰ ਨਸ਼ਾ ਕਰਵਾਇਆ ਜਾ ਰਿਹਾ ਹੈ। ਨਾਬਾਲਗਾਂ ਨੂੰ ਸ਼ਰਾਬ ਅਤੇ ਹੁੱਕਾ ਪੀਣ ਲਈ ਧੱਕਿਆ ਜਾ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਵਿਚ ਹੁੱਕਾ ਤੇ ਹੋਰ ਸਾਮਾਨ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ : ਮੁੰਬਈ : ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ
ਥਾਣਾ ਕੋਤਵਾਲੀ ਦੇ SHO ਸੰਜੀਵ ਕਪੂਰ ਨੇ ਦੱਸਿਆ ਕਿ ਲੋਕਾਂ ਨੂੰ ਕਈ ਵਾਰ ਸਮਝਾਉਣ ’ਤੇ ਵੀ ਸੁਧਾਰ ਨਹੀਂ ਹੋ ਰਿਹਾ। ਲਗਾਤਾਰ ਕਾਰਵਾਈ ਕਰਦੇ ਹੋਏ ਪੁਲਿਸ ਹੁਣ ਨੌਜਵਾਨਾਂ ਨੂੰ ਨਜਾਇਜ਼ ਤੌਰ ‘ਤੇ ਹੁੱਕਾ ਪਿਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਅੱਜ ਦੀ ਇਸ ਕਾਰਵਾਈ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਛਾਪੇਮਾਰੀ ਤੋਂ ਬਾਅਦ ਕਈ ਹੋਰ ਰੈਸਟੋਰੈਂਟਾਂ ਵਿਚ ਵੀ ਹਫੜਾ-ਦਫੜੀ ਮਚ ਗਈ। ਕਈ ਰੈਸਟੋਰੈਂਟਾਂ ਨੇ ਹੁੱਕਾ ਛੁਪਾ ਲਿਆ। ਇਸ ਦੇ ਨਾਲ ਹੀ ਹੁੱਕਾ ਵੇਚਣ ਵਾਲੇ ਛੋਟੇ ਦੁਕਾਨਦਾਰ ਵੀ ਆਪਣੀਆਂ ਦੁਕਾਨਾਂ ਬੰਦ ਕਰਕੇ ਭੱਜ ਗਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਇਨ੍ਹਾਂ ਨਾਜਾਇਜ਼ ਹੁੱਕਾ ਬਾਰ ਚਲਾਉਣ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਈ ਸਿਆਸੀ ਲੋਕਾਂ ਨੇ ਦੇਰ ਰਾਤ ਤੱਕ ਕਾਰਵਾਈ ਨੂੰ ਰੋਕਣ ਲਈ ਪੁਲਿਸ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਨੇ ਕਿਸੇ ਦੀ ਨਾ ਸੁਣੀ ਤੇ ਕਾਰਵਾਈ ਕੀਤੀ। ਦੱਸ ਦਈਏ ਕਿ ਪੁਲਿਸ ਨੇ ਕਰੀਬ ਇਕ ਮਹੀਨਾ ਪਹਿਲਾਂ ਇਸ ਰੈਸਟੋਰੈਂਟ ‘ਤੇ ਛਾਪਾ ਮਾਰਿਆ ਸੀ ਅਤੇ ਉਸ ਸਮੇਂ ਵੀ ਪੁਲਿਸ ਨੂੰ ਹੁੱਕਾ ਬਰਾਮਦ ਹੋਇਆ ਸੀ।