ਸੁਤੰਤਰਤਾ ਦਿਵਸ ਤੋਂ ਪਹਿਲਾਂ ਪਠਾਨਕੋਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਸਰਚ ਅਭਿਆਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ ਜੰਮੂ ਹਾਈਵੇਅ ‘ਤੇ ਹੋਟਲ ਡੀਪੀ ਰੈਜ਼ੀਡੈਂਸੀ ਵਿੱਚ ਚੱਲ ਰਹੇ ਹਾਈ-ਪ੍ਰੋਫਾਈਲ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਹੋਟਲ ਮੈਨੇਜਰ ਸਮੇਤ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਵਾਈ ਦੌਰਾਨ ਪੁਲਿਸ ਟੀਮ ਨੇ 6,33,770 ਰੁਪਏ ਦੀ ਨਕਦੀ, 2 ਕਾਰਾਂ, 4 ਐਕਟਿਵਾ ਸਕੂਟਰ ਅਤੇ 2 ਮੋਟਰ ਸਾਈਕਲ ਵੀ ਜ਼ਬਤ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ SSP ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਹੋਟਲ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਜੂਆ ਖੇਡਦੇ ਕੁੱਲ 21 ਵਿਅਕਤੀਆਂ ਨੂੰ ਕਾਬੂ ਕੀਤਾ। ਜੂਏਬਾਜ਼ਾਂ ਨੇ ਆਪਣੇ ਆਪ ਨੂੰ ਹੋਟਲ ਦੇ ਵੱਖ-ਵੱਖ ਕਮਰਿਆਂ ਦੇ ਅੰਦਰ ਛੁਪਾਇਆ ਹੋਇਆ ਸੀ, ਫਿਰ ਵੀ ਚੌਕਸ ਪੁਲਿਸ ਟੀਮ ਨੇ ਹੋਟਲ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਨਤੀਜੇ ਵਜੋਂ ਇਸ ਗੈਰ-ਕਾਨੂੰਨੀ ਜੂਏ ਦੇ ਧੰਦੇ ਨਾਲ ਜੁੜੇ ਹਰ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
SSP ਅਨੁਸਾਰ ਹੋਟਲ ਵਾਲਿਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜੇਕਰ ਕੋਈ ਵੀ ਉਨ੍ਹਾਂ ਕੋਲ ਕਮਰਾ ਲੈਣ ਲਈ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ, ਤਾਂ ਜੋ ਉਕਤ ਵਿਅਕਤੀ ਦੀ ਸੂਚਨਾ ਮਿਲ ਸਕੇ, ਪਰ ਪਠਾਨਕੋਟ ਜੰਮੂ ਨੈਸ਼ਨਲ ਹਾਈਵੇਅ ‘ਤੇ ਇਨ੍ਹਾਂ ਹੋਟਲ ਪ੍ਰਬੰਧਕਾਂ ਵੱਲੋਂ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਸ਼ਿਕਾਇਤ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਹੋਟਲ ਦੇ ਮੈਨੇਜਰ ਨੂੰ ਵੀ ਫੜ ਲਿਆ ਗਿਆ ਹੈ। ਪਠਾਨਕੋਟ ਪੁਲਿਸ ਨੇ ਸੁਜਾਨਪੁਰ ਅਤੇ ਪਠਾਨਕੋਟ ਥਾਣਿਆਂ ਵਿੱਚ ਆਈਪੀਸੀ ਦੀ ਧਾਰਾ 420 ਅਤੇ 120ਬੀ ਅਤੇ ਪੰਜਾਬ ਗੈਂਬਲਿੰਗ ਐਕਟ ਦੀ ਧਾਰਾ 13 ਦੇ ਤਹਿਤ 22 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਹਾੜੇ ਲਈ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਸਾਰੇ ਹੋਟਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: