ਪੰਜਾਬ ਦੇ ਅਬੋਹਰ ਸ਼ਹਿਰ ‘ਚ ਗਸ਼ਤ ਦੌਰਾਨ ਪੁਲਿਸ ਨੂੰ ਇਕ ਕਿਲੋ ਅਫ਼ੀਮ ਬਰਾਮਦ ਹੋਈ। ਇਹ ਅਫ਼ੀਮ ਸੜਕ ਦੇ ਕਿਨਾਰੇ ‘ਚੋਂ ਇਕ ਪਲਾਸਟਿਕ ਦੇ ਲਿਫਾਫੇ ਵਿੱਚੋਂ ਮਿਲੀ ਹੈ। ਪੁਲਿਸ ਵੱਲੋਂ ਅਫ਼ੀਮ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਅਣਪਛਾਤੇ ਅਫ਼ੀਮ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਦੀ ਜਾਂਚ ਕਰ ਰਹੇ SI ਬਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਸਮੇਤ ਸ੍ਰੀਗੰਗਾਨਗਰ ਹਾਈਵੇਅ ਤੋਂ ਅਬੋਹਰ ਰੋਡ ‘ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਜਦੋਂ ਪੁਲਿਸ ਪਿੰਡ ਗੁੰਮਜਾਲ ਤੋਂ ਉਸਮਾਨਖੇੜਾ ਵਿਚਕਾਰ ਪੁੱਜੀ ਤਾਂ ਉਨ੍ਹਾਂ ਨੂੰ ਸੜਕ ਦੇ ਕਿਨਾਰੇ ਇੱਕ ਕਾਲੇ ਰੰਗ ਦਾ ਪਲਾਸਟਿਕ ਦਾ ਲਿਫਾਫਾ ਮਿਲਿਆ। ਉਨ੍ਹਾਂ ਸ਼ੱਕ ਦੇ ਆਧਾਰ ‘ਤੇ ਲਿਫਾਫੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਤਾਂ ਉਸ ਨੂੰ ਧਾਗੇ ਨਾਲ ਬੰਨ੍ਹਿਆ ਹੋਇਆ ਪਾਇਆ ਗਿਆ।
ਇਹ ਵੀ ਪੜ੍ਹੋ : ਮਾਝੇ-ਦੋਆਬੇ ‘ਚ ਹੀਟਵੇਵ ਦਾ ਰੈੱਡ ਅਲਰਟ, ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ 40 ਡਿਗਰੀ ‘ਤੋਂ ਹੋਵੇਗਾ ਪਾਰ
SI ਬਲਜੀਤ ਸਿੰਘ ਨੇ ਦੱਸਿਆ ਕਿ ਕਾਲੇ ਰੰਗ ਦੇ ਪਲਾਸਟਿਕ ਦੇ ਲਿਫਾਫਾ ਨੂੰ ਖੋਲ੍ਹਣ ‘ਤੇ ਉਸ ਵਿੱਚੋਂ ਅਫ਼ੀਮ ਬਰਾਮਦ ਹੋਈ ਹੈ। ਉਨ੍ਹਾਂ ਮੁਤਾਬਕ ਨਸ਼ਾ ਤਸਕਰ ਇਸ ਨੂੰ ਰੱਖ ਕੇ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮਾਂ ਦੀ ਭਾਲ ‘ਚ ਜੁਟ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: