Police recovered 21000 : ਫਿਰੋਜ਼ਪੁਰ ਜ਼ੋਨ ਵਿਚ ਹੋ ਰਹੀਆਂ ਨਾਪਾਕ ਗਤੀਵਿਧੀਆਂ ‘ਤੇ ਨਕੇਲ ਕੱਸਣ ਦੀ ਰਣਨੀਤੀ ਦੇ ਹਿੱਸੇ ਵਜੋਂ, ਫਿਰੋਜ਼ਪੁਰ ਦੇ ਨਜ਼ਦੀਕ ਪਿੰਡ ਹਬੀਬ-ਕੇ ਨੇੜੇ ਸਤਲੁਜ ਨਦੀ ਨੇੜੇ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਲਾਹਣ ਦੀ ਇੱਕ ਵੱਡੀ ਮਾਤਰਾ ਬਰਾਮਦ ਕੀਤੀ ਗਈ। ਪੁਲਿਸ ਦੀ ਗਸ਼ਤ ਕਰ ਰਹੀ ਟੀਮ ਨੇ ਸੂਚਨਾ ਮਿਲਦਿਆਂ ਤੇਜ਼ੀ ਨਾਲ ਕੰਮ ਕਰਦਿਆਂ ਸਰਹੱਦੀ ਪਿੰਡ ਹਬੀਬ ਕੇ ਤੋਂ 21,000 ਲੀਟਰ ‘ਲਾਹਣ’ ਬਰਾਮਦ ਕੀਤੀ ਅਤੇ ਇਸ ਦੀ ਦੁਰਵਰਤੋਂ ਤੋਂ ਬਚਣ ਲਈ, ਇਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਹੋਈ 100 ਤੋਂ ਵੱਧ ਜਾਨਾਂ ਲੈਣ ਦੀ ਘਟਨਾ ਤੋਂ ਬਾਅਦ ਪੁਲਿਸ ਅਤੇ ਆਬਕਾਰੀ ਅਧਿਕਾਰੀ ਸਰਗਰਮ ਹੋ ਗਏ ਸਨ।
ਇਹ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੰਜ ਵਿਅਕਤੀਆਂ ਕਾਲੀ, ਵੀਰੂ, ਦਾਰਾ ਸਿੰਘ, ਬੋਹਰੀ ਅਤੇ ਅਸ਼ੋਕ ਕੁਮਾਰ ਨਿਵਾਸੀ ਪਿੰਡ ਅਲੀ ਕੇ ਦੇ ਖਿਲਾਫ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਨਦੀ ਦੇ ਕਿਨਾਰੇ ਨਾਜਾਇਜ਼ ਸ਼ਰਾਬ ਪਕਾਉਣ ਦਾ ਕਾਰੋਬਾਰ ਕਰ ਰਹੇ ਹਨ ਅਤੇ ਜੇਕਰ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਵੱਡੀ ਮਾਤਰਾ ਵਿਚ ‘ਲਾਹਨ’ ਬਰਾਮਦ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ, ਇਸ ਸਬੰਧੀ ਪੁਲਿਸ ਨੂੰ ਕੇਸ ਦਰਜ ਕਰਨ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਛਾਪੇ ਵੇਲੇ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ, ਕਿਉਂਕਿ ਕੋਈ ਵੀ ਉਸ ਜਗ੍ਹਾ ‘ਤੇ ਉਪਲਬਧ ਨਹੀਂ ਸੀ ਜਿੱਥੇ ਇਹ ਗੈਰਕਾਨੂੰਨੀ ਕੰਮ ਚੱਲ ਰਿਹਾ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ਵਿਭਾਗ ਵੱਲੋਂ ਦੇਸ਼ ਵਿਚ ਬਣੀਆਂ ਨਾਜਾਇਜ਼ ਸ਼ਰਾਬ ਦੇ ਕੰਮ ਕਰਨ ਵਾਲੇ ਸਥਾਨਾਂ ਦੀ ਜਾਂਚ ਕਰਨ ਲਈ ਸਖਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਖ਼ਤਰੇ ਨੂੰ ਮਿਟਾਉਣ ਲਈ ਇਸ ਧੰਦੇ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਨਾਜਾਇਜ਼ ਸ਼ਰਾਬ ਬਣਾਉਣ ਦੇ ਧੰਦੇ ‘ਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।