ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਜਾ ਰਹੀ ਹੈ। ਇਸ ਤਹਿਤ ਬਠਿੰਡਾ ਅਤੇ ਮਾਨਸਾ ‘ਚ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚ ਘਰਾਂ ਅਤੇ ਲੋਕਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ। ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।ਇਸ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਲੋਕਾਂ ਨੂੰ ਹਿਰਾਸਤ ‘ਚ ਵੀ ਲਿਆ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਬਠਿੰਡਾ ‘ਚ SSP ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਲਾਈਨ ਪਾਰ, ਗੋਪਾਲ ਨਗਰ, ਜੋਗੀ ਨਗਰ ਦੇ ਜਨਤਾ ਨਗਰ, ਬਠਿੰਡਾ ਦੇ ਬੇਅੰਤ ਨਗਰ, ਧੋਬੀਆਣਾ ਬਸਤੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। SSP ਨੇ ਖੁਦ ਪੁਲਿਸ ਫੋਰਸ ਸਮੇਤ ਧੋਬੀਆਣਾ ਬਸਤੀ ਵਿੱਚ ਨਸ਼ਿਆਂ ਦੀ ਤਲਾਸ਼ੀ ਲਈ। ਉਨ੍ਹਾਂ ਆਲੇ-ਦੁਆਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਤੁਹਾਡੇ ਆਸ-ਪਾਸ ਕਿਤੇ ਵੀ ਨਸ਼ਾ ਆਦਿ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਪੁਲਿਸ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰੇਗੀ।
ਇਸੇ ਤਰਾਂ ADGP ਬਠਿੰਡਾ ਸੁਰਿੰਦਰਪਾਲ ਸਿੰਘ ਪਰਮਾਰ ਅਤੇ SSP ਨਾਨਕ ਸਿੰਘ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ, ਸਰਦੂਲਗੜ੍ਹ ਅਤੇ ਮਾਨਸਾ ਵਿੱਚ ਸਰਚ ਅਭਿਆਨ ਚਲਾਇਆ ਗਿਆ। SSP ਨਾਨਕ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ‘ਤੇ ਪਿਛਲੇ ਸਮੇਂ ਦੌਰਾਨ ਨਸ਼ੇ ਦੇ ਕੇਸ ਦਰਜ ਹਨ, ਉਨ੍ਹਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਦਿਨ ਦਿਹਾੜੇ ਵੱਡੀ ਵਾਰਦਾਤ! ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ ਲੁੱਟੇ 23 ਲੱਖ ਰੁਪਏ
SSP ਨੇ ਦੱਸਿਆ ਕਿ ਪੁਲਿਸ ਦੀਆਂ ਹੋਰ ਇਕਾਈਆਂ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਡੀਜੀਪੀ ਦੇ ਨਿਰਦੇਸ਼ਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਅਤੇ ਅੱਜ ਪੂਰਾ ਦਿਨ ਤਲਾਸ਼ੀ ਮੁਹਿੰਮ ਜਾਰੀ ਰਹੇਗੀ। ਸ਼ਾਮ ਤੱਕ ਜੋ ਵੀ ਕਾਰਵਾਈ ਹੋਵੇਗੀ, ਉਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ। ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।
ਵੀਡੀਓ ਲਈ ਕਲਿੱਕ ਕਰੋ -: