ਪੰਜਾਬ ਦੇ ਬਠਿੰਡਾ ‘ਚ ਐਤਵਾਰ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਪੁਲਿਸ ਨੇ ਸਰਚ ਅਭਿਆਨ ਚਲਾਇਆ। ਇਸ ਦੌਰਾਨ ਪੁਲਿਸ ਦੀਆਂ ਕਈ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਸਵਾਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ। 2 ਘੰਟੇ ਤੱਕ ਚੱਲੀ ਇਸ ਚੈਕਿੰਗ ਮੁਹਿੰਮ ਵਿੱਚ ਪੁਲਿਸ ਨੇ ਕਈ ਸ਼ੱਕੀ ਲੋਕਾਂ ਨੂੰ ਰਾਊਂਡਅਪ ਕੀਤਾ ਹੈ। ਜਿਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਰਚ ਅਭਿਆਨ ਦੌਰਾਨ SP ਨਰਿੰਦਰ ਸਿੰਘ ਦੇ ਨਾਲ ਕਈ ਥਾਣਿਆਂ ਦੇ SHO ਅਤੇ DSP ਰੈਂਕ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ ਇਹ ਅਭਿਆਨ ਚਲਾਇਆ। ਬਠਿੰਡਾ ਦੇ ਬੱਸ ਅੱਡੇ ’ਤੇ ਖੜ੍ਹੀਆਂ ਬੱਸਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਦੇ ਬੈਗ ਵੀ ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਪੁਲਿਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਪਰ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਫ਼ਰੀਦਕੋਟ ‘ਚ ਮਕਾਨ ਦੀ ਛੱਤ ਡਿੱਗੀ: ਮਲਬੇ ਹੇਠਾਂ ਦੱਬਣ ਕਾਰਨ ਲੜਕੀ ਦੀ ਮੌ.ਤ, 4 ਜ਼ਖਮੀ
SP ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਅੱਜ ਵੱਖ-ਵੱਖ ਥਾਵਾਂ ’ਤੇ ਪੁਲਿਸ ਪਾਰਟੀਆਂ ਬਣਾ ਕੇ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਬਠਿੰਡਾ ਰੇਲਵੇ ਜੰਕਸ਼ਨ, ਬੱਸ ਸਟੈਂਡ, ਹੋਟਲ, ਧਰਮਸ਼ਾਲਾ ਸ਼ਾਮਲ ਹੈ। ਸਟੇਸ਼ਨ ‘ਤੇ ਸਾਰੇ ਲੋਕਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੋ ਵੀ ਸ਼ੱਕੀ ਨਜ਼ਰ ਆਉਂਦਾ ਸੀ, ਉਸ ਦਾ ਨਾਂ-ਪਤਾ ਨੋਟ ਕਰ ਲਿਆ ਜਾਂਦਾ ਸੀ। ਇਹ ਸਰਚ ਆਪਰੇਸ਼ਨ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਇਆ ਗਿਆ ਹੈ, ਜੋ ਅੱਗੇ ਵੀ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: