ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ‘ਚ ਸ਼ਨੀਵਾਰ ਰਾਤ ਨੂੰ ਮਹਿਫਿਲ-ਏ-ਸਰਤਾਜ ਦਾ ਆਯੋਜਨ ਕੀਤਾ ਗਿਆ। ਸ਼ਾਮ ਨੂੰ ਸ਼ੁਰੂ ਹੋਏ ਸ਼ੋਅ ਵਿੱਚ ਸਤਿੰਦਰ ਸਰਤਾਜ ਆਪਣਾ ਗੀਤ ਗਾ ਰਹੇ ਸਨ। ਇਸ ਦੌਰਾਨ ਪੁਲਿਸ ਸਟੇਜ ਦੇ ਪਿੱਛੇ ਆਈ ਤੇ ਚਲ ਰਹੇ ਸ਼ੋਅ ਨੂੰ ਦੇਰ ਰਾਤ ਬੰਦ ਕਰਵਾ ਦਿੱਤਾ। ਪੁਲਿਸ ਦੇ ਕਹਿਣ ‘ਤੇ ਸਤਿੰਦਰ ਸਰਤਾਜ ਨੇ ਵੀ ਸ਼ੋਅ ਅੱਗੇ ਵਧਣ ਤੋਂ ਇਨਕਾਰ ਕਰ ਦਿੱਤਾ।
ਜਿਸ ਤੋਂ ਬਾਅਦ ਸਤਿੰਦਰ ਸਰਤਾਜ ਨੇ ਕਿਹਾ- ਪੁਲਿਸ ਨੇ ਸ਼ੋਅ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਪ੍ਰਦਰਸ਼ਨ ਨੂੰ ਅੱਧ ਵਿਚਕਾਰ ਰੋਕਣ ਲਈ ਵਿਦਿਆਰਥੀਆਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਉਹ ਫਿਰ ਕਦੇ ਆਉਣਗੇ। ਸ਼ੋਅ ਬੰਦ ਹੋਣ ‘ਤੇ ਲੋਕ ਕਾਫੀ ਭੜਕ ਗਏ। ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਲਈ ਕਿਹਾ।
ਇਹ ਵੀ ਪੜ੍ਹੋ : ਚੰਡੀਗੜ੍ਹ PGI ‘ਚ ਮਹਿਲਾਂ ਨੂੰ ਜ਼.ਹਿਰੀਲਾ ਟੀਕਾ ਲਗਾਉਣ ਦਾ ਮਾਮਲਾ, 27 ਦਿਨਾਂ ਬਾਅਦ ਔਰਤ ਨੇ ਤੋੜਿਆ ਦਮ
ਪੁਲਿਸ ਨੇ ਦੱਸਿਆ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤਕ ਸੀ, ਪਰ ਸ਼ੋਅ ਸਾਢੇ 10 ਵਜੇ ਤਕ ਚਲ ਰਿਹਾ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਸਟੇਜ ’ਤੇ ਆ ਗਏ ਤੇ ਉਨ੍ਹਾਂ ਸ਼ੋਅ ਬੰਦ ਕਰਨ ਦੀ ਬੇਨਤੀ ਕੀਤੀ ਗਈ, ਜਿਸ ‘ਤੇ ਉਸ ਨੇ ਹਾਮੀ ਭਰੀ ਅਤੇ ਸ਼ੋਅ ਬੰਦ ਕਰ ਦਿੱਤਾ। ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –