ਸ਼ਰਧਾ ਵਾਲਕਰ ਹੱਤਿਆਕਾਂਡ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲੈ ਜਾ ਰਹੀ ਪੁਲਿਸ ਵੈਨ ‘ਤੇ ਹਮਲਾ ਹੋਇਆ ਹੈ। ਰੋਹਿਣੀ ਵਿਚ FSL ਦੇ ਬਾਹਰ ਇਹ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਕੁਝ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਆਫਤਾਬ ਸੁਰੱਖਿਅਤ ਹੈ। ਆਫਤਾਬ ਦੀ ਜੇਲ ਵੈਨ ‘ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਲੋਕ ਹਿੰਦੂ ਸੈਨਾ ਦੇ ਹਨ। ਸੂਤਰਾਂ ਨੇ ਦੱਸਿਆ ਕਿ ਪੁਲਿਸ ਵੈਨ ਪੂਨਾਵਾਲਾ ਨੂੰ ਪੋਲੀਗ੍ਰਾਫ ਟੈਸਟ ਤੋਂ ਬਾਅਦ ਪੱਛਮੀ ਦਿੱਲੀ ਦੀ ਰੋਹਿਣੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਵਾਪਸ ਜੇਲ ਲੈ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਆਫਤਾਬ ਪੂਨਾਵਾਲਾ ‘ਤੇ ਦੋਸ਼ ਹਨ ਕਿ ਉਸ ਨੇ ਪਹਿਲਾਂ ਆਪਣੇ ਲਿਵ-ਇਨ-ਰਿਲੇਸ਼ਨਸ਼ਿਪ ਪਾਰਟਨਰ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਦੇ 35 ਟੁਕੜੇ ਕਰ ਦਿੱਤੇ ਗਏ। ਮ੍ਰਿਤਕ ਦੇਹ ਦੇ ਟੁਕੜਿਆਂ ਨੂੰ ਕਰੀਬ ਤਿੰਨ ਹਫ਼ਤਿਆਂ ਤੱਕ ਘਰ ਦੇ ਫਰਿੱਜ ਵਿੱਚ ਰੱਖਿਆ ਗਿਆ ਸੀ। ਉਹ ਰਾਤ ਨੂੰ ਇਨ੍ਹਾਂ ਲਾਸ਼ਾਂ ਦੇ ਟੁਕੜਿਆਂ ਨੂੰ ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁੱਟਦਾ ਸੀ। ਇਹ ਮਾਮਲਾ ਕਰੀਬ ਛੇ ਮਹੀਨਿਆਂ ਬਾਅਦ ਸਾਹਮਣੇ ਆਇਆ ਹੈ।