ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਹੋ ਚੁੱਕਾ ਹੈ ਤੇ ਉਸ ਦਾ ਮੈਨੇਜਰ ਸ਼ਗਨਪ੍ਰੀਤ ਸਿੰਘ ਪਿਛਲੇ ਕਰੀਬ 4 ਮਹੀਨਿਆਂ ਤੋਂ ਫਰਾਰ ਹੈ। ਮੋਹਾਲੀ ਪੁਲਿਸ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ। ਇਸ ਤੋਂ ਇਲਾਵਾ ਮਾਮਲੇ ‘ਚ ਗੌਰਵ ਪਡਿਆਲ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਉਡੀਕ ‘ਚ ਹੈ। ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਹਨ।
ਗੌਰਵ ਅਰਮਾਨੀਆ ਦੀ ਜੇਲ੍ਹ ‘ਚ ਬੰਦ ਹੈ ਅਤੇ ਜਾਣਕਾਰੀ ਮੁਤਾਬਕ ਸ਼ਗਨਪ੍ਰੀਤ ਆਸਟ੍ਰੇਲੀਆ ‘ਚ ਲੁਕਿਆ ਹੋਇਆ ਹੈ। 25 ਜੁਲਾਈ ਨੂੰ ਮੁਹਾਲੀ ਅਦਾਲਤ ਵਿੱਚ ਪੁਲਿਸ ਦੀ ਐਸਆਈਟੀ ਨੇ 6 ਸ਼ੱਕੀ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮੁਲਜ਼ਮਾਂ ਵਿੱਚ ਗੈਂਗਸਟਰ ਭੂਪੀ ਰਾਣਾ ਵੀ ਸ਼ਾਮਲ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਹੋਟਲ ਮਾਲਕ ਤੋਂ ਵਸੂਲੀ ਕਰਨ ਆਏ ਉਸਦੇ ਗੁੰਡਿਆਂ ਦਾ ਬਲਟਾਣਾ ਵਿੱਚ ਐਨਕਾਊਂਟਰ ਕੀਤਾ ਸੀ। ਇੱਕ ਗਰੁਗੇ ਦੇ ਪੈਰ ਵਿੱਚ ਗੋਲੀ ਲੱਗੀ ਸੀ ਅਤੇ ਬਾਕੀ ਦੋ ਫੜੇ ਗਏ ਸਨ।
ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਹੁਣ ਤੱਕ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਭੂਪੀ ਰਾਣਾ ਤੋਂ ਇਲਾਵਾ ਹਰਿਆਣਾ ਦੇ ਝੱਜਰ ਦੇ ਸੱਜਣ ਉਰਫ਼ ਭੋਲੂ (37), ਦਿੱਲੀ ਦੇ ਅਨਿਲ ਕੁਮਾਰ ਲਠ (32), ਸੰਨੀ (20), ਅਮਿਤ ਡਾਗਰ ਅਤੇ ਕੁਰੂਕਸ਼ੇਤਰ ਦੇ ਕੌਸ਼ਲ ਚੌਧਰੀ ਸ਼ਾਮਲ ਹਨ। ਸੱਜਣ, ਅਨਿਲ ਅਤੇ ਸੰਨੀ ਬੰਬੀਹਾ ਗਰੁੱਪ ਦੇ ਮੈਂਬਰ ਹਨ। ਉਨ੍ਹਾਂ ‘ਤੇ ਕਤਲ, ਕਤਲ ਦੀ ਸਾਜ਼ਿਸ਼ ਰਚਣ ਅਤੇ ਅਸਲਾ ਐਕਟ ਤਹਿਤ ਧਾਰਾਵਾਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ
ਦੱਸ ਦੇਈਏ ਕਿ ਪਿਛਲੇ ਸਾਲ 7 ਅਗਸਤ ਨੂੰ ਮੋਹਾਲੀ ਦੇ ਸੈਕਟਰ-71 ਵਿੱਚ ਵਿੱਕੀ ਮਿੱਡੂਖੇੜਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਆਇਆ ਹੋਇਆ ਸੀ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਉਸ ਨੂੰ 9 ਗੋਲੀਆਂ ਲੱਗੀਆਂ ਸਨ। ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਫੇਸਬੁੱਕ ‘ਤੇ ਵੀ ਇਕ ਪੋਸਟ ਪਾਈ ਸੀ। ਇਸ ਵਿੱਚ ਵਿੱਕੀ ਦਾ ਲਾਰੈਂਸ ਬਿਸ਼ਨੋਈ ਨਾਲ ਸਬੰਧ ਦੱਸਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਸ ਤੋਂ ਬਾਅਦ ਇਸ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੀ ਜ਼ਿੰਮੇਵਾਰੀ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ, ਜੋਕਿ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਬਾਅਦ ਵਿੱਚ ਸ਼ੂਟਰ ਫੜੇ ਗਏ ਅਤੇ ਲਾਰੈਂਸ ਨੂੰ ਵੀ ਪੰਜਾਬ ਪੁਲਿਸ ਰਿਮਾਂਡ ‘ਤੇ ਲਿਆਂਦਾ ਗਿਆ।